LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਉਪਾਸਨਾ ਸਿੰਘ ਨੇ ਦਰਜ ਕਰਵਾਈ ਹੈ ਸ਼ਿਕਾਇਤ, ਚੰਡੀਗੜ੍ਹ ਜ਼ਿਲਾ ਅਦਾਲਤ 'ਚ ਹੋਵੇਗੀ ਸੁਣਵਾਈ 

harnazz

ਚੰਡੀਗੜ੍ਹ- ਮਿਸ ਯੂਨੀਵਰਸ (Miss Universe) 2021 ਹਰਨਾਜ਼ ਕੌਰ ਸੰਧੂ (Harnaz Kaur Sandhu) ਦੇ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਦਾਇਰ ਕੇਸ ਵਿਚ ਅੱਜ ਸੁਣਵਾਈ ਹੈ। ਇਹ ਸਿਵਲ ਕੇਸ ਮਸ਼ਹੂਰ ਐਕਟ੍ਰੈਸ ਉਪਾਸਨਾ ਸਿੰਘ ਨੇ ਦਾਇਰ ਕੀਤਾ ਹੈ। ਮਾਮਲਾ ਪੰਜਾਬੀ ਫਿਲਮ ਬਾਈ ਜੀ ਕੁੱਟਣਗੇ ਦੇ ਨਾਲ ਜੁੜਿਆ ਹੈ ਜਿਸ ਦੀ ਰਿਲੀਜ਼ ਟੱਲ ਗਈ ਸੀ। ਉਪਾਸਨਾ ਨੇ ਮਾਡਲ 'ਤੇ ਡੇਮੇਜਿਸ ਕਲੇਮ ਕੀਤੇ ਹਨ। ਉਪਾਸਨਾ ਦਾ ਇਲਜ਼ਾਮ ਹੈ ਕਿ ਉਹ ਇਕ ਫਿਲਮ ਪ੍ਰੋਡਿਊਸ ਕਰ ਰਹੀ ਸੀ। ਜਿਸ ਵਿਚ ਕੰਮ ਕਨਰ ਲਈ ਹਰਨਾਜ਼ ਨੇ ਹਾਮੀ ਭਰੀ ਸੀ। ਇਸ ਤੋਂ ਬਾਅਦ ਫਿਲਮ ਬਣਨ ਤੋਂ ਬਾਅਦ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਫੋਨ ਚੁੱਕਣੇ ਵੀ ਬੰਦ ਕਰ ਦਿੱਤੇ। ਇਸ ਨਾਲ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਅਤੇ ਫਿਲਮ ਨੂੰ ਵੀ ਕਾਫੀ ਧੱਕਾ ਲੱਗਾ। ਉਪਾਸਨਾ ਸਿੰਘ ਨੇ ਕਿਹਾ ਕਿ ਹਰਨਾਜ਼ ਨੂੰ ਐਕਟਿੰਗ ਦੀ ABCD ਸਿਖਾਈ ਹੈ ਅਤੇ ਆਪਣੇ ਬੱਚਿਆਂ ਵਾਂਗ ਪਿਆਰ ਕੀਤਾ। ਪਰ ਉਹ ਮੇਰੇ ਕਿਸੇ ਵੀ ਮੈਸੇਜ ਦਾ ਜਵਾਬ ਨਹੀਂ ਦੇ ਰਹੀ। ਇਹ ਮੇਰੀ ਜ਼ਿੰਦਗੀ ਦਾ ਪਹਿਲਾ ਕੇਸ ਹੈ।'
ਦੱਸਣਯੋਗ ਹੈ ਕਿ ਪੰਜਾਬੀ ਅਦਾਕਾਰਾ ਉਪਾਸਨਾ ਸਿੰਘ ਚੰਡੀਗੜ੍ਹ ਦੇ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਹਰਨਾਜ਼ ਸੰਧੂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ। ਇੱਕ ਫਿਲਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਉਪਾਸਨਾ ਸਿੰਘ ਜ਼ਿਲਾ ਅਦਾਲਤ 'ਚ ਪਹੁੰਚੀ। 'ਬਾਈ ਜੀ ਕੁੱਟਣਗੇ' ਫਿਲਮ ਨਾਲ ਜੁੜਿਆ ਮਾਮਲਾ ਹੈ। ਹਰਨਾਜ਼ 'ਤੇ ਐਗਰੀਮੈਂਟ ਦੀਆਂ ਸ਼ਰਤਾਂ ਤੋੜਨ ਦਾ ਇਲਜ਼ਾਮ ਹੈ। ਇਸ ਕਰਕੇ ਉਪਾਸਨਾ ਸਿੰਘ ਨੇ ਹਰਨਾਜ਼ ਖਿਲਾਫ਼ ਕੋਰਟ ਵੱਲ ਰੁਖ ਕੀਤਾ। ਉਪਾਸਨਾ ਸਿੰਘ ਨੇ ਫਿਲਮ ਨੂੰ ਡਾਇਰੈਕਟ ਕੀਤਾ ਹੈ। ਫਿਲਮ ਨੂੰ ਲੈ ਕੇ ਹਰਨਾਜ਼ ਨਾਲ ਐਗਰੀਮੈਂਟ ਹੋਇਆ ਸੀ। ਫਿਲਮ 'ਚ ਹਰਨਾਜ਼ ਸੰਧੂ ਨੇ ਬਤੌਰ ਅਦਾਕਾਰਾ ਕੰਮ ਕੀਤਾ।
ਦਾਇਰ ਮਾਮਲੇ ਮੁਤਾਬਕ ਸਾਲ 2020 ਵਿੱਚ ਹਰਨਾਜ਼ ਨੇ ਫੈਮਿਨਾ ਮਿਸ ਇੰਡੀਆ ਪੰਜਾਬ ਦਾ ਖਿਤਾਬ ਜਿੱਤਿਆ ਸੀ। ਉਸ ਸਮੇਂ ਦੌਰਾਨ ਉਸਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼ ਐਲਐਲਪੀ ਨਾਲ ਇੱਕ ਕਲਾਕਾਰ ਵਜੋਂ ਸਮਝੌਤਾ ਕੀਤਾ ਸੀ। ਇਸ ਸਟੂਡੀਓ ਨੂੰ ਉਪਾਸਨਾ ਸਿੰਘ ਚਲਾ ਰਹੀ ਹੈ। ਉਪਾਸਨਾ ਅਨੁਸਾਰ ਉਸ ਨੇ 'ਬਾਈ ਜੀ ਕੁੱਟਣਗੇ' ਨਾਂ ਦੀ ਪੰਜਾਬੀ ਫ਼ਿਲਮ ਬਣਾਉਣੀ ਸੀ। ਇਸ ਵਿੱਚ ਉਸ ਨੇ ਹਰਨਾਜ਼ ਦੀ ਮੁੱਖ ਭੂਮਿਕਾ ਨਿਭਾਈ ਸੀ। ਇਕਰਾਰਨਾਮੇ ਤਹਿਤ ਕਲਾਕਾਰਾਂ ਨੂੰ ਫ਼ਿਲਮ ਦੇ ਪ੍ਰਚਾਰ ਕਾਰਜਾਂ ਲਈ ਉਪਲਬਧ ਹੋਣਾ ਸੀ। 
ਇਲਜ਼ਾਮ ਮੁਤਾਬਕ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਨੇ ਕਾਰੋਬਾਰੀ ਅਤੇ ਇਕਰਾਰਨਾਮੇ 1ਦੇ ਵਾਅਦੇ ਤੋੜ ਦਿੱਤੇ। ਉਸਨੇ ਆਪਣੇ ਆਪ ਨੂੰ ਫਿਲਮ ਦੀ ਕਾਸਟ ਅਤੇ ਕਰੂ ਤੋਂ ਦੂਰ ਕਰ ਲਿਆ ਹੈ। ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਸੰਧੂ ਨੇ ਆਪਣੇ ਆਪ ਨੂੰ ਵੱਡਾ ਸਟਾਰ ਸਮਝਣਾ ਸ਼ੁਰੂ ਕਰ ਦਿੱਤਾ ਹੈ। ਉਸਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਮੈਂ ਆਪਣੇ ਬੇਟੇ ਨੂੰ ਇਸ ਫਿਲਮ ਰਾਹੀਂ ਲਾਂਚ ਕਰਨਾ ਸੀ ਪਰ ਹਰਨਾਜ਼ ਸੰਧੂ ਨਾਲ ਸੰਪਰਕ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਇਸ ਲਈ ਚੰਡੀਗੜ੍ਹ ਅਦਾਲਤ ਵਿੱਚ ਹਰਨਾਜ਼ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ।

 

In The Market