LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼ਰਧਾਲੂਆਂ ਨਾਲ ਭਰੀ ਗੱਡੀ ਪਲਟੀ, 25 ਲੋਕ ਜ਼ਖ਼ਮੀ

car15

ਲੁਧਿਆਣਾ: ਲੁਧਿਆਣਾ ਵਿੱਚ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਪਲਟ ਗਈ। ਇਸ ਹਾਦਸੇ 'ਚ ਕਰੀਬ 25 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਾਰੇ ਸਮਰਾਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਹ ਹਾਦਸਾ ਸਾਹਮਣੇ ਤੋਂ ਆ ਰਹੀ ਟਾਟਾ ਸਫਾਰੀ ਨੂੰ ਬਚਾਉਣ ਲਈ ਹੋਈ ਟੱਕਰ ਵਿੱਚ ਵਾਪਰਿਆ।

ਭਿਆਨਕ ਹਾਦਸਾ

ਜ਼ਖ਼ਮੀ ਡਰਾਈਵਰ ਦਲਜੀਤ ਸਿੰਘ ਨੇ ਦੱਸਿਆ ਕਿ ਟਾਟਾ ਸਫਾਰੀ ਦਾ ਡਰਾਈਵਰ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਉਸ ਨੇ ਬਚਾਉਣ ਲਈ ਸਟੇਅਰਿੰਗ ਨਹਿਰ ਵਾਲੇ ਪਾਸੇ ਮੋੜ ਦਿੱਤੀ। ਇਸ ਦੇ ਬਾਵਜੂਦ ਟਾਟਾ ਸਫਾਰੀ ਉਸ ਨਾਲ ਟਕਰਾ ਗਈ ਅਤੇ ਉਸ ਦੀ ਪਿਕਅੱਪ ਪਲਟ ਗਈ। ਉਸ ਨੇ ਦੋਸ਼ ਲਾਇਆ ਕਿ ਸਫਾਰੀ ਦਾ ਡਰਾਈਵਰ ਮੋਬਾਈਲ ਦੀ ਵਰਤੋਂ ਕਰ ਰਿਹਾ ਸੀ।

10 ਲੋਕਾਂ ਦੀ ਸਥਿਤੀ ਨਾਜ਼ੁਕ 
ਆਸਪਾਸ ਦੇ ਲੋਕ ਤੁਰੰਤ ਉਨ੍ਹਾਂ ਵੱਲ ਭੱਜੇ ਅਤੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ। ਐਂਬੂਲੈਂਸ ਦੀ ਮਦਦ ਨਾਲ ਸਾਰਿਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਝ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਲੋਕਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ। 

ਬੇਕਾਬੂ ਹੋਈ ਗੱਡੀ ਕਾਰਨ ਵਪਾਰਿਆ ਹਾਦਸਾ

ਜ਼ਖ਼ਮੀ ਪ੍ਰਭਜੀਤ ਨੇ ਦੱਸਿਆ ਕਿ ਟਾਟਾ ਸਫਾਰੀ ਦਾ ਡਰਾਈਵਰ ਚਮਕੌਰ ਸਾਹਿਬ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਇਹ ਹਾਦਸਾ ਉਸ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਉਹ ਇੱਕ ਹੱਥ ਨਾਲ ਫ਼ੋਨ ਵਰਤ ਰਿਹਾ ਸੀ ਅਤੇ ਦੂਜੇ ਹੱਥ ਨਾਲ ਗੱਡੀ ਚਲਾ ਰਿਹਾ ਸੀ। ਉਸਦੀ ਰਫ਼ਤਾਰ ਵੀ ਬਹੁਤ ਤੇਜ਼ ਸੀ। ਉਸ ਦੀ ਗੱਡੀ ਬੇਕਾਬੂ ਹੋ ਗਈ ਅਤੇ ਪਿਕਅੱਪ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦਾ ਵੱਡਾ ਬਿਆਨ, ਕਿਹਾ- ਮੈਂ ਦੇਸ਼ ਭਗਤ ਹਾਂ, ਖਾਲਿਸਤਾਨ ਦੇ ਖਿਲਾਫ਼ ਹਾਂ

 

In The Market