LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸ

22m vidhan sabha

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਨਵੇਂ ਵਿੱਤ ਮੰਤਰੀ ਵਲੋਂ ਵੋਟ ਆਨ ਅਕਾਊਂਟ ਦਾ ਆਰਜ਼ੀ ਬਜਟ ਪਾਸ ਕੀਤਾ ਗਿਆ ਹੈ। ਇਹ 37 ਹਜ਼ਾਰ ਕਰੋੜ ਰੁਪਏ ਦਾ ਬਜਟ ਅਪ੍ਰੈਲ, ਮਈ ਤੇ ਜੂਨ ਲਈ ਪਾਸ ਕੀਤਾ ਗਿਆ ਹੈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। 

Also Read: ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸ

ਦੱਸ ਦਈਏ ਕਿ ਸਦਨ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਸਭ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿਚ ਸ਼ਹੀਦ-ਏ-ਆਜ਼ਮ ਤੇ ਡਾ. ਭੀਮਰਾਓ ਅੰਬੇਡਕਰ ਜੀ ਦੇ ਬੁੱਤ ਲਾਉਣ ਲਈ ਮਤਾ ਪੇਸ਼ ਕੀਤਾ ਤਾਂ ਜੋ ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਮਿਲ ਸਕੇ। ਇਸ ਮਤੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਇਸ ਦੇ ਨਾਲ ਮਹਾਰਾਜਾ ਰਣਜੀਤ ਸਿੰਘ ਜੀ ਦਾ ਵੀ ਬੁੱਤ ਲਾਉਣ ਦਾ ਸੁਝਾਅ ਦਿੱਤਾ। ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਨੇ ਸਦਨ ਨੂੰ ਸੁਝਾਅ ਦਿੱਤਾ ਕਿ ਸਮੇਂ ਦੀ ਘਾਟ ਕਾਰਨ ਬਹਿਸ ਲਈ ਸਮਾਂ ਅਗਲੇ ਵਿਧਾਨ ਸਭਾ ਇਜਲਾਸ ਵਿਚ ਰੱਖਿਆ ਜਾਵੇ ਤਾਂ ਜੋ ਦੋਵਾਂ ਧਿਰਾਂ ਨੂੰ ਖੁੱਲਾ ਸਮਾਂ ਮਿਲ ਸਕੇ।

Also Read: ਰਾਜਾ ਵੜਿੰਗ ਦੀ ਚੱਲਦੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਰਕਿਰੀ, ਭੁੱਲੇ ਸ਼ਹੀਦ-ਏ-ਆਜ਼ਮ ਦਾ ਜਨਮ ਦਿਹਾੜਾ 

ਆਪਣੇ ਅਗਲੇ ਐਲਾਨ ਵਿਚ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਦੇ ਜਨਮਦਿਨ ਮੌਕੇ 23 ਮਾਰਚ ਨੂੰ ਪੂਰੇ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਇਸ ਮਤੇ ਉੱਤੇ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਦਿਨ ਸਿਰਫ ਨਵਾਂਸ਼ਹਿਰ ਵਿਚ ਹੀ ਛੁੱਟੀ ਹੁੰਦੀ ਸੀ ਪਰ ਹੁਣ ਪੂਰੇ ਪੰਜਾਬ ਵਿਚ ਛੁੱਟੀ ਹੋਵੇਗੀ ਤਾਂ ਜੋ ਸਮੁੱਚੇ ਪੰਜਾਬ ਦੇ ਲੋਕ ਖਟਕੜ ਕਲਾਂ ਜਾ ਕੇ ਸ਼ਹੀਦ-ਏ-ਆਜ਼ਮ ਨੂੰ ਸ਼ਰਧਾਂਜਲੀ ਦੇ ਸਕਣ। 

In The Market