LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੱਚੇ ਅਧਿਆਪਕਾਂ ਘੇਰਿਆ ਵਿੱਦਿਆ ਭਵਨ, ਪੁਲਸ ਵਲੋਂ ਸਖ਼ਤ ਪ੍ਰਬੰਧ

teachers

ਮੋਹਾਲੀ (ਇੰਟ.)- ਕੱਚੇ ਅਧਿਆਪਕ ਯੂਨੀਅਨ (Raw Teachers Union) ਵਲੋਂ ਰੈਗੂਲਰ (regularize) ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ (Vidya Bhavan) ਦਾ ਘਿਰਾਓ ਕੀਤਾ ਗਿਆ, ਜਿਸ ਕਾਰਨ ਵਿੱਦਿਆ ਭਵਨ ਅੰਦਰ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਪ੍ਰਸ਼ਾਸਨ ਵਲੋਂ ਸਖ਼ਤ ਪੁਲਿਸ (Police) ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ (Police personnel) ਨੂੰ ਉਥੇ ਤਾਇਨਾਤ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਵਲੋਂ ਕੱਚੇ ਅਧਿਆਪਕਾਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂ ਕਿ ਅਧਿਆਪਕ ਉਥੇ ਹਟਣ ਨੂੰ ਤਿਆਰ ਨਹੀਂ ਹਨ ਅਤੇ ਉਹ ਕਹਿ ਰਹੇ ਹਨ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਉਹ ਉਥੋਂ ਨਹੀਂ ਹਟਣਗੇ।

read this-ਅੰਮ੍ਰਿਤਸਰ ਵਿਚ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ 

ਕੱਚੇ ਅਧਿਆਪਕਾਂ ਦੀਆਂ ਪੁਲਿਸ ਨਾਲ ਕਈ ਵਾਰ ਝੜਪਾਂ ਵੀ ਹੋ ਚੁੱਕੀਆਂ ਹਨ। ਕੱਚੇ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ ਧਰਨਾ 50ਵੇਂ ਦਿਨ ਦੇ ਵਿੱਚ ਸ਼ਮੂਲੀਅਤ ਕਰ ਗਿਆ ਹੈ ਬੀਤੇ ਦਿਨ ਕੱਚੇ ਅਧਿਆਪਕਾਂ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ, ਗ੍ਰਿਫ਼ਤਾਰੀਆਂ ਦਿੱਤੀਆਂ ਗਈਆਂ ਸਨ ਅਤੇ ਅੱਜ ਅੱਠ ਵਜੇ ਤੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਾਰੇ ਗੇਟ ਬੰਦ ਕਰਕੇ ਗੇਟਾਂ ਦੇ ਬਾਹਰ ਕੱਚੇ ਅਧਿਆਪਕ ਧਰਨੇ 'ਤੇ ਬੈਠ ਚੁੱਕੇ ਹਨ। ਕੱਚੇ ਅਧਿਆਪਕ ਅਧਿਆਪਿਕਾਵਾਂ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਉਨ੍ਹਾਂ ਦੇ ਮਸਲੇ ਹੱਲ ਨਹੀਂ ਕੀਤੇ ਜਾਂਦੇ। ਉਨ੍ਹਾਂ ਦਾ ਧਰਨਾ ਵੀ ਜਾਰੀ ਰਹੇਗਾ ਅਤੇ ਅਗਲੀ ਰਣਨੀਤੀ ਤਹਿਤ ਗੇਟ ਵੀ ਬੰਦ ਰੱਖੇ ਜਾਣਗੇ। 

In The Market