LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ 'ਤੇ ਵੀ ਵਿਜੀਲੈਂਸ ਦੀ FIR

7j sangat

ਚੰਡੀਗੜ੍ਹ- ਰੁੱਖਾਂ ਦੀ ਕਟਾਈ ਤੋਂ ਲੈ ਕੇ ਜੰਗਲਾਤ ਵਿਭਾਗ ਦੇ ਹਰ ਕੰਮ 'ਚ ਰਿਸ਼ਵਤ ਲੈਣ ਦਾ ਦੋਸ਼ ਹੈ। ਧਰਮਸੋਤ ਤੋਂ ਬਾਅਦ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਵੀ ਐੱਫਆਈਆਰ ਦਰਜ ਕੀਤੀ ਗਈ ਹੈ। ਗਿਲਜੀਆਂ ਦੇ ਪੀਏ ਕੁਲਵਿੰਦਰ ਸਿੰਘ ਅਤੇ ਸਚਿਨ ਕੁਮਾਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਆਈਐੱਫਐੱਸ ਅਮਿਤ ਚੌਹਾਨ, ਮੁਹਾਲੀ ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ ਅਤੇ ਵਣ ਗਾਰਡ ਦਿਲਪ੍ਰੀਤ ਸਿੰਘ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।

Also Read: ਸਿੱਧੂ ਮੂਸੇਵਾਲਾ ਤੋਂ ਬਾਅਦ ਇਕ ਹੋਰ ਰੈਪਰ ਟਰਬਲ ਦੀ ਗੋਲੀ ਮਾਰ ਕੇ ਹੱਤਿਆ

ਦੱਸ ਦਈਏ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ ਦੇ 2 ਸਾਬਕਾ ਮੰਤਰੀ ਭ੍ਰਿਸ਼ਟਾਚਾਰ ਵਿੱਚ ਫਸੇ ਹਨ। ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ਦੇ ਨਾਲ-ਨਾਲ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਵੀ ਵਿਜੀਲੈਂਸ ਨੇ ਫੜ ਲਿਆ ਹੈ। ਕਮਲਜੀਤ ਇੱਕ ਵੈੱਬ ਚੈਨਲ ਚਲਾਉਂਦਾ ਹੈ। ਇਹ ਦੋਵੇਂ ਓਐਸਡੀ ਦੇ ਅਹੁਦੇ ’ਤੇ ਧਰਮਸੋਤ ਨਾਲ ਕੰਮ ਕਰ ਰਹੇ ਸਨ।

ਧਰਮਸੋਤ ਨੂੰ ਹਟਾਉਣ ਤੋਂ ਬਾਅਦ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ
ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਚਰਨਜੀਤ ਚੰਨੀ ਮੁੱਖ ਮੰਤਰੀ ਬਣੇ। ਫਿਰ ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਹਾਲ ਹੀ ਵਿੱਚ ਆਪਣੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਹੈ।

Also Read: ਨਵੀਂ ਐਕਸਾਈਜ਼ ਪਾਲਿਸੀ 'ਚ ਅਹਿਮ ਬਦਲਾਅ, ਪੰਜਾਬ 'ਚ 20 ਫੀਸਦੀ ਤੱਕ ਸਸਤੀ ਹੋਵੇਗੀ ਸ਼ਰਾਬ

ਜੰਗਲ ਅਫਸਰਾਂ ਨੇ ਖੋਲ ਦਿੱਤੀ ਪੋਲ
ਵਿਜੀਲੈਂਸ ਬਿਊਰੋ ਨੇ ਮੁਹਾਲੀ ਦੇ ਡੀਐੱਫਓ ਅਤੇ ਠੇਕੇਦਾਰ ਹਾਮੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ। ਇਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਨੂੰ ਗਿਆ। ਇਸ ਪੁੱਛਗਿੱਛ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ਤੋਂ ਮੁਹਾਲੀ ਵਿਜੀਲੈਂਸ ਹੈੱਡਕੁਆਰਟਰ ਵਿਖੇ ਪੁੱਛਗਿੱਛ ਕੀਤੀ ਜਾ ਰਹੀ ਹੈ।

In The Market