LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਆਸ਼ੂ ਤੋਂ ਬਾਅਦ ਉਨ੍ਹਾਂ ਦੇ ਪੀਏ 'ਤੇ ਕੱਸਿਆ ਸ਼ਿਕੰਜਾ, ਭਗੌੜੇ ਮੀਨੂੰ ਮਲਹੋਤਰਾ ਦੀਆਂ ਲੁਧਿਆਣਾ 'ਚ ਕਈ ਜਾਇਦਾਦਾਂ

25 aug ashuu

ਚੰਡੀਗੜ੍ਹ- ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ ਮਲਹੋਤਰਾ ’ਤੇ ਵਿਜੀਲੈਂਸ ਸ਼ਿਕੰਜਾ ਕੱਸ ਰਹੀ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਮੀਨੂੰ ਮਲਹੋਤਰਾ ਨੂੰ ਨਾਮਜ਼ਦ ਕੀਤਾ ਹੈ। ਮੀਨੂੰ ਮਲਹੋਤਰਾ ਕਈ ਦਿਨਾਂ ਤੋਂ ਫਰਾਰ ਹੈ। ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਨੂੰ ਮੀਨੂੰ ਮਲਹੋਤਰਾ ਦੀਆਂ 6 ਜਾਇਦਾਦਾਂ ਦੇ ਵੇਰਵੇ ਮਿਲੇ ਹਨ। ਇਹ ਸਾਰੀਆਂ ਜਾਇਦਾਦਾਂ ਸ਼ਹਿਰ ਦੇ ਪੌਸ਼ ਖੇਤਰ ਵਿੱਚ ਹਨ ਅਤੇ ਇਨ੍ਹਾਂ ਦੀ ਕੀਮਤ ਕਰੋੜਾਂ ਵਿੱਚ ਹੈ। ਇਨ੍ਹਾਂ ਵਿਚ ਇਕ ਕੰਪਲੈਕਸ ਵੀ ਹੈ। ਉਨ੍ਹਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੀਨੂੰ ਮਲਹੋਤਰਾ ਨੇ ਇਹ ਜਾਇਦਾਦ ਕਦੋਂ ਬਣਾਈ ਸੀ ਅਤੇ ਉਸ ਨੇ ਇਸ ਲਈ ਪੈਸੇ ਕਿੱਥੋਂ ਲਏ ਸਨ? ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਮੀਨੂੰ ਮਲਹੋਤਰਾ ਨੇ ਇਹ ਸਾਰੀ ਜਾਇਦਾਦ ਭਾਰਤ ਭੂਸ਼ਣ ਆਸ਼ੂ ਦੇ ਮੰਤਰੀ ਬਣਨ ਤੋਂ ਬਾਅਦ ਬਣਾਈ ਸੀ।

ਵਿਜੀਲੈਂਸ ਨੂੰ ਇਹ ਵੀ ਪਤਾ ਲੱਗਾ ਹੈ ਕਿ ਮੀਨੂੰ ਮਲਹੋਤਰਾ ਨੇ ਕੁਝ ਜ਼ਮੀਨ ਆਪਣੇ ਰਿਸ਼ਤੇਦਾਰਾਂ ਦੇ ਨਾਂ 'ਤੇ ਵੀ ਲਈ ਹੋਈ ਹੈ। ਅਜਿਹੇ ਰਿਸ਼ਤੇਦਾਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।

ਮੀਨੂ ਦੀ ਮੁੱਖ ਭੂਮਿਕਾ
ਵਿਜੀਲੈਂਸ ਦੀ ਜਾਂਚ ਅਨੁਸਾਰ ਇਸ ਘੁਟਾਲੇ ਵਿੱਚ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ ਮਲਹੋਤਰਾ ਦੀ ਸਭ ਤੋਂ ਅਹਿਮ ਭੂਮਿਕਾ ਸੀ। ਟੈਂਡਰ ਲਈ ਵਪਾਰੀਆਂ ਨੂੰ ਲੱਭਣ ਤੋਂ ਲੈ ਕੇ ਰੇਟ ਤੈਅ ਕਰਨ ਤੱਕ ਸਾਰਾ ਕੰਮ ਮੀਨੂੰ ਨੇ ਹੀ ਕੀਤਾ ਸੀ। ਸੌਦਾ ਤੈਅ ਹੋਣ ਤੋਂ ਬਾਅਦ ਮੀਨੂ ਪੈਸਿਆਂ ਦਾ ਲੈਣ-ਦੇਣ ਵੀ ਕਰਦਾ ਸੀ। ਅਫਸਰਾਂ ਤੋਂ ਲੈ ਕੇ ਲੀਡਰਾਂ ਤੱਕ ਹਿੱਸੇਦਾਰੀ ਕਰਨਾ ਉਸ ਦਾ ਕੰਮ ਸੀ। ਜਵਾਹਰ ਨਗਰ ਕੈਂਪ ਵਿੱਚ ਅੱਧੀ ਤੋਂ ਵੱਧ ਜ਼ਿੰਦਗੀ ਬਿਤਾਉਣ ਵਾਲਾ ਮੀਨੂੰ ਕੁਝ ਮਹੀਨਿਆਂ ਤੋਂ ਨਿਊ ਮਾਡਲ ਟਾਊਨ ਵਿੱਚ ਕੋਠੀ ਬਣਾ ਰਿਹਾ ਸੀ। ਵਿਜੀਲੈਂਸ ਵੱਲੋਂ ਇਸ ਕੋਠੀ ਦਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਭਾਰਤ ਭੂਸ਼ਣ ਆਸ਼ੂ 4 ਦਿਨ ਦੇ ਰਿਮਾਂਡ 'ਤੇ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਕਿਹਾ ਹੈ ਕਿ ਮੀਨੂੰ ਮਲਹੋਤਰਾ ਆਸ਼ੂ ਦਾ ਪੀਏ ਨਹੀਂ ਹੈ।

ਤੇਲੂਰਾਮ ਨੇ 20 ਏਕੜ ਜ਼ਮੀਨ ਖਰੀਦੀ ਸੀ
ਵਿਜੀਲੈਂਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਕਣਕ ਦੀ ਲੋਡਿੰਗ-ਅਨਲੋਡਿੰਗ ਨਾਲ ਸਬੰਧਤ ਇਸ ਟੈਂਡਰ ਘੁਟਾਲੇ ਦੇ ਮੁੱਖ ਮੁਲਜ਼ਮ ਤੇਲੂਰਾਮ ਨੇ ਕੁਝ ਸਮਾਂ ਪਹਿਲਾਂ ਕਰੀਬ 20 ਏਕੜ ਜ਼ਮੀਨ ਖਰੀਦੀ ਸੀ। ਮੀਨੂੰ ਮਲਹੋਤਰਾ ਨੇ ਵੀ ਕਈ ਜਾਇਦਾਦਾਂ ਬਣਾਈਆਂ। ਇਸ ਸਬੰਧੀ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ। ਰਾਕੇਸ਼ ਕੁਮਾਰ ਸਿੰਗਲਾ ਦੀ ਤਾਇਨਾਤੀ ਅਤੇ ਉਸ ਦੀ ਜਾਇਦਾਦ ਦੇ ਦਸਤਾਵੇਜ਼ ਵੀ ਇਕੱਠੇ ਕੀਤੇ ਜਾ ਰਹੇ ਹਨ।

ਟਰੱਕਾਂ ਦੀ ਬਜਾਏ ਕਾਰ-ਬਾਈਕ ਦੇ ਨੰਬਰ
ਵਿਜੀਲੈਂਸ ਬਿਊਰੋ ਦੀ ਹੁਣ ਤੱਕ ਦੀ ਜਾਂਚ ਮੁਤਾਬਕ ਤੇਲੂਰਾਮ ਨੂੰ ਕਰੀਬ 25 ਕਰੋੜ ਰੁਪਏ ਮਿਲੇ ਹਨ। ਟੈਂਡਰ ਲੈਣ ਲਈ ਜਮ੍ਹਾਂ ਕਰਵਾਈਆਂ ਗਈਆਂ ਗੱਡੀਆਂ ਦੀ ਸੂਚੀ ਵਿੱਚ ਕਾਰਾਂ, ਸਕੂਟਰਾਂ, ਬਾਈਕ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਦਿੱਤੇ ਗਏ ਸਨ। ਜ਼ਿਲ੍ਹਾ ਟੈਂਡਰ ਕਮੇਟੀ ਨੇ ਕਣਕ ਢੋਣ ਵਾਲੇ ਵਾਹਨਾਂ ਦੀ ਸੂਚੀ ਦੀ ਜਾਂਚ ਕਰਨੀ ਸੀ ਪਰ ਕਮੇਟੀ ਦੇ ਮੈਂਬਰਾਂ ਨੇ ਮਿਲੀਭੁਗਤ ਨਾਲ ਟੈਂਡਰ ਵੀ ਅਲਾਟ ਕਰ ਦਿੱਤੇ।

ਗੇਟ ਪਾਸ 'ਤੇ ਸਕੂਟਰ-ਕਾਰਾਂ ਦੇ ਨੰਬਰ ਵੀ ਲਿਖੇ ਹੋਏ ਸਨ। ਸਰਕਾਰੀ ਅਧਿਕਾਰੀ ਵੀ ਇਨ੍ਹਾਂ ਗੇਟ ਪਾਸਾਂ ਦੇ ਆਧਾਰ ’ਤੇ ਠੇਕੇਦਾਰਾਂ ਨੂੰ ਅਦਾਇਗੀ ਕਰਦੇ ਸਨ। ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

In The Market