LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

IAS ਸੰਜੇ ਪੋਪਲੀ ਮਾਮਲੇ 'ਚ ਵਿਜੀਲੈਂਸ ਦਾ ਵੱਡਾ ਖੁਲਾਸਾ, ਘਰੋਂ 12 ਕਿਲੋ ਸੋਨਾ ਤੇ ਹੋਰ ਸਾਮਾਨ ਬਰਾਮਦ

25june ias

ਚੰਡੀਗੜ੍ਹ- ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਸੇ IAS ਅਧਿਕਾਰੀ ਸੰਜੇ ਪੋਪਲੀ ਦੇ ਘਰੋਂ ਸਾਢੇ 12 ਕਿਲੋ ਸੋਨਾ ਬਰਾਮਦ ਹੋਇਆ ਹੈ। ਪੋਪਲੀ ਦੇ ਘਰੋਂ ਇੱਕ ਕਿਲੋ ਸੋਨੇ ਦੀਆਂ 9 ਇੱਟਾਂ, 3.16 ਕਿਲੋ ਸੋਨੇ ਦੇ 49 ਬਿਸਕੁਟ ਅਤੇ 356 ਗ੍ਰਾਮ ਦੇ 12 ਸੋਨੇ ਦੇ ਸਿੱਕੇ ਮਿਲੇ ਹਨ। ਇਸ ਤੋਂ ਇਲਾਵਾ ਇੱਕ ਕਿਲੋ ਚਾਂਦੀ ਦੀਆਂ 3 ਇੱਟਾਂ ਵੀ ਬਰਾਮਦ ਹੋਈਆਂ ਹਨ। 10-10 ਗ੍ਰਾਮ ਦੇ ਚਾਂਦੀ ਦੇ ਸਿੱਕੇ ਵੀ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ 4 ਆਈਫੋਨ ਅਤੇ 3.50 ਲੱਖ ਰੁਪਏ ਦੀ ਨਕਦੀ ਵੀ ਮਿਲੀ ਹੈ। ਇਹ ਬਰਾਮਦਗੀ ਮਕਾਨ ਨੰਬਰ 520, ਸੈਕਟਰ 11ਬੀ, ਪੋਪਲੀ ਦੇ ਸਟੋਰ ਰੂਮ ਵਿੱਚ ਪਏ ਕਾਲੇ ਚਮੜੇ ਦੇ ਬੈਗ ਵਿੱਚੋਂ ਹੋਈ ਹੈ। ਉਸ ਨੂੰ ਲੁਕੋ ਕੇ ਰੱਖਿਆ ਗਿਆ ਸੀ।

Also Read: ਸ਼ਾਹਰੁਖ ਖਾਨ ਦਾ 'ਪਠਾਨ' 'ਚ ਨਵਾਂ ਲੁੱਕ, ਪ੍ਰਸ਼ੰਸਕਾਂ ਨੇ ਦੱਸਿਆ- Blockbuster

ਦੱਸ ਦਈਏ ਕਿ ਸੰਜੇ ਪੋਪਲੀ ਨੂੰ ਪਿਛਲੇ ਦਿਨੀਂ ਭ੍ਰਿ੍ਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਵਿਜੀਲੈਂਸ ਦੀ ਟੀਮ ਪੋਪਲੀ ਦੇ ਘਰ ਆਈ ਸੀ। ਇਸ ਦੌਰਾਨ ਪੋਪਲੀ ਦੇ ਬੇਟੇ ਨੇ ਵਿਜੀਲੈਂਸ ਨਾਲ ਬਹਿਸ ਦੌਰਾਨ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਲਈ, ਜਦੋਂਕਿ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਵਿਜੀਲੈਂਸ ਦੇ ਕਿਸੇ ਕਰਮਚਾਰੀ ਨੇ ਅਧਿਕਾਰੀ ਦੇ ਬੇਟੇ 'ਤੇ ਗੋਲੀ ਚਲਾਈ ਗਈ ਹੈ। ਗੋਲੀ ਲੱਗਣ ਕਾਰਨ ਸੰਜੈ ਪੋਪਲੀ ਦੇ ਪੁੱਤ ਕਾਰਤਿਕ ਦੀ ਮੌਤ ਹੋ ਗਈ ਹੈ।

Also Read: ਯੂਜ਼ਰਸ ਨੂੰ ਸਸਤੇ 'ਚ ਮਿਲੇਗਾ Netflix ਦਾ ਸਬਸਕ੍ਰਿਪਸ਼ਨ, ਪਰ ਝੱਲਣੇ ਪੈਣਗੇ ਇਸ਼ਤਿਹਾਰ

ਸੰਜੇ ਪੋਪਲੀ ਦੇ ਇਕਲੌਤੇ ਪੁੱਤ ਕਾਰਤਿਕ ਨੂੰ ਵੀ ਪੁੱਛਗਿੱਛ ਲਈ ਕਈ ਵਾਰ ਵਿਜੀਲੈਂਸ ਦਫ਼ਤਰ ਬੁਲਾਇਆ ਗਿਆ ਸੀ। ਅੱਜ ਵੀ ਵਿਜੀਲੈਂਸ ਦੀ ਟੀਮ ਸੰਜੇ ਦੇ ਘਰ ਪਹੁੰਚੀ ਸੀ ਕਿਉਂਕਿ ਉਸ ਨੂੰ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ।

In The Market