LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿਹਤ ਮੰਤਰੀ 'ਤੇ ਕੋਵਿਡ ਹਦਾਇਤਾਂ ਦੀ ਉਲੰਘਣਾ ਕਰਨ ਤੇ ਪਰਚਾ ਹੋਵੇ ਦਰਜ : ਐੱਨ ਕੇ ਸ਼ਰਮਾ

nk sharma

ਮੁਹਾਲੀ (ਇੰਟ.)- ਵੈਕਸੀਨ (Vaccine) ਅਤੇ ਕਥਿਤ ਘੁਟਾਲਿਆਂ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ (SAD) ਵੱਲੋਂ ਸਿਹਤ ਮੰਤਰੀ (Health Minister) ਬਲਵੀਰ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਉ ਕੀਤਾ ਗਿਆ ਸੀ, ਜਿਸ ਪਿੱਛੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਵੱਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਦੌਰਾਨ ਮੁਹਾਲੀ ਪੁਲਿਸ (Mohali Police) ਵੱਲੋਂ ਸ੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ ਪਰਚੇ ਦਰਜ ਕੀਤੇ ਗਏ ਸਨ।

ਇਹ ਵੀ ਪੜੋ: ਦਿੱਲੀ-ਪਟਿਆਲਾ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਦੀ ਮੌਤ, ਕਈ ਜ਼ਖ਼ਮੀ

ਜਿਸ 'ਤੇ ਅੱਜ ਸ੍ਰੋਮਣੀ ਅਕਾਲੀ ਦਲ ਵੱਲੋਂ ਐੱਸ ਐੱਸ ਪੀ ਮੁਹਾਲੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਕਿ ਅਕਾਲੀ ਦਲ ਤੇ ਕੋਵਿਡ ਹਦਾਇਤਾਂ (Covid Guidlines) ਦੀ ਉਲੰਘਣਾ ਕਰਨ 'ਤੇ ਪਰਚੇ ਦਰਜ ਕੀਤੇ ਗਏ ਹਨ। ਪਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਸਦੇ ਸਾਥੀਆਂ 'ਤੇ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ, ਆਏ ਦਿਨ ਤਹਿ ਗਿਣਤੀ ਤੋਂ ਵੱਧ ਇਕੱਠ ਕਰਕੇ ਕੋਵਿਡ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਮੰਗ ਕੀਤੀ ਗਈ ਕਿ ਅਕਾਲੀ ਦਲ ਖਿਲਾਫ ਤਾਂ ਪਰਚਾ ਹੋਇਆ ਹੀ ਹੈ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖਿਲਾਫ ਵੀ ਪਰਚਾ ਦਰਜ ਹੋਣਾ ਚਾਹੀਦਾ ਹੈ।

Punjab health minister Balbir Singh Sidhu tests positive for Covid-19 |  Chandigarh News - Times of India

ਇਹ ਵੀ ਪੜੋ: ਪੀ.ਐੱਮ. ਮੋਦੀ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਲਿਖੀ ਚਿੱਠੀ, ਕੀਤੀ ਇਹ ਮੰਗ

ਐੱਨ ਕੇ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਇਸ ਸਬੰਧ ਵਿੱਚ ਐੱਸ ਐੱਸ ਪੀ ਨੂੰ ਮੰਗ ਪੱਤਰ ਦਿੱਤਾ ਹੈ ਤੇ ਸਾਨੂੰ ਪੂਰੀ ਉਮੀਦ ਹੈ ਕਿ ਐੱਸ ਐੱਸ ਪੀ ਵੱਲੋਂ ਕਾਰਵਾਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਜੇਕਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸ੍ਰੋਮਣੀ ਅਕਾਲੀ ਦਲ ਸੜਕਾਂ 'ਤੇ ਉਤਰ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰੇਗਾ।  ਇਸ ਸੰਬਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ ਐੱਸ ਪੀ ਮੁਹਾਲੀ ਨੇ ਦੱਸਿਆ ਕਿ ਅਸੀ ਤੱਥਾਂ ਦੀ ਜਾਂਚ ਕਰ ਰਹੇ ਹਾਂ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਨੂੰਨੀ ਕਾਰਵਾਈ ਕਰਾਂਗੇ ਕਿਉਂਕਿ ਕਾਨੂੰਨ ਸਾਰਿਆਂ ਲਈ ਇੱਕ ਬਰਾਬਰ ਹੈ।

In The Market