LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੰਬੀ ਛੁੱਟੀ 'ਤੇ ਜਾਣਗੇ ਡੀਜੀਪੀ ਭਾਵਰਾ, ਡੈਪੂਟੇਸ਼ਨ ਨੂੰ ਲੈ ਕੇ ਕੇਂਦਰ ਨੂੰ ਲਿਖ ਚੁੱਕੇ ਹਨ ਪੱਤਰ

1 july dgp

ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਲੰਬੀ ਛੁੱਟੀ 'ਤੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੇਂਦਰੀ ਡੈਪੂਟੇਸ਼ਨ 'ਤੇ ਜਾਣ ਲਈ ਪੱਤਰ ਲਿਖਿਆ ਹੈ। ਉਹ ਕੇਂਦਰ ਤੋਂ ਮਨਜ਼ੂਰੀ ਮਿਲਣ ਤੱਕ 2 ਮਹੀਨਿਆਂ ਲਈ ਛੁੱਟੀ 'ਤੇ ਰਹਿ ਸਕਦੇ ਹਨ। ਭਾਵਰਾ ਨੂੰ ਹਟਾ ਦਿੱਤਾ ਗਿਆ ਤਾਂ ਪਿਛਲੇ 6 ਮਹੀਨਿਆਂ ਵਿਚ ਪੰਜਾਬ ਦੇ ਚੌਥੇ ਡੀਜੀਪੀ ਦੀ ਬਦਲੀ ਹੋਵੇਗੀ। ਗੈਂਗਸਟਰਾਂ ਦੇ ਖਤਰੇ ਸਮੇਤ ਅਮਨ-ਕਾਨੂੰਨ ਦੀ ਚੁਣੌਤੀ ਦਾ ਸਾਹਮਣਾ ਕਰ ਰਹੇ ਪੰਜਾਬ 'ਚ ਇਸ ਨਾਲ ਸਥਿਤੀ 'ਤੇ ਚਿੰਤਾ ਵਧਦੀ ਜਾ ਰਹੀ ਹੈ। ਇਸ ਤਹਿਤ ਜਲਦੀ ਹੀ ਕਿਸੇ ਡੀਜੀਪੀ ਨੂੰ ਭਾਵਰਾ ਦਾ ਚਾਰਜ ਸੌਂਪਿਆ ਜਾ ਸਕਦਾ ਹੈ।

ਨਵੇਂ ਡੀਜੀਪੀ ਲਈ ਇਹ 4 ਨਾਵਾਂ ਦੀ ਚਰਚਾ
ਪੰਜਾਬ ਦੇ ਨਵੇਂ ਡੀਜੀਪੀ ਲਈ ਹੁਣ 4 ਨਾਂ ਚਰਚਾ ਵਿੱਚ ਹਨ। ਇਨ੍ਹਾਂ ਵਿਚ ਗੌਰਵ ਯਾਦਵ, ਹਰਪ੍ਰੀਤ ਸਿੱਧੂ, ਸ਼ਰਦ ਸੱਤਿਆ ਚੌਹਾਨ ਅਤੇ ਸੰਜੀਵ ਕਾਲੜਾ ਸ਼ਾਮਲ ਹਨ। ਇਨ੍ਹਾਂ ਵਿੱਚ ਗੌਰਵ ਯਾਦਵ ਅਤੇ ਹਰਪ੍ਰੀਤ ਸਿੱਧੂ ਅਹਿਮ ਹਨ। ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਹਰਪ੍ਰੀਤ ਸਿੱਧੂ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਹਨ ਅਤੇ ਹਾਲ ਹੀ ਵਿਚ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਦੀ ਵੱਡੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

Also Read: 1 ਜੁਲਾਈ ਤੋਂ ਆਧਾਰ-ਪੈਨ ਲਿੰਕ, ਪਲਾਸਟਿਕ ਬੈਨ, ਸਿਲੰਡਰ ਸਣੇ ਹੋਣਗੇ ਵੱਡੇ ਬਦਲਾਅ, ਪੜ੍ਹੋ ਖਬਰ

ਸੰਗਰੂਰ ਜ਼ਿਮਨੀ ਚੋਣ ਤੋਂ ਬਾਅਦ ਭਾਵੜਾ ਨੂੰ ਬਦਲਣ ਦੀ ਚਰਚਾ ਤੇਜ਼
ਵੀਕੇ ਭਾਵਰਾ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਡੀਜੀਪੀ ਨਿਯੁਕਤ ਕੀਤਾ ਸੀ। 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਨਹੀਂ ਹਟਾਇਆ ਗਿਆ। ਹਾਲਾਂਕਿ ਇਸ ਤੋਂ ਬਾਅਦ ਪੰਜਾਬ 'ਚ ਲਗਾਤਾਰ ਹੋ ਰਹੇ ਕਤਲਾਂ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਖਾਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੰਜਾਬ ਪੁਲਿਸ 'ਤੇ ਸਵਾਲ ਖੜੇ ਕਰ ਦਿੱਤੇ। ਇਸ ਤੋਂ ਪਹਿਲਾਂ ਮੋਹਾਲੀ 'ਚ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਹਮਲੇ ਤੋਂ ਬਾਅਦ ਖਾਕੀ ਪਹਿਲਾਂ ਹੀ ਸਵਾਲਾਂ ਦੇ ਘੇਰੇ 'ਚ ਸੀ। ਫਿਰ ਸੰਗਰੂਰ ਚੋਣ ਵਿਚ ‘ਆਪ’ ਦੀ ਹਾਰ ਤੋਂ ਬਾਅਦ ਭਾਵਰਾ ਨੂੰ ਬਦਲਣ ਦੀ ਤਿਆਰੀ ਸ਼ੁਰੂ ਹੋ ਗਈ।

ਸਤੰਬਰ ਤੋਂ ਸ਼ੁਰੂ ਹੋ ਗਈ ਸੀ ਡੀਜੀਪੀ ਬਦਲਣ ਦੀ ਖੇਡ
ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਦਿਨਕਰ ਗੁਪਤਾ ਡੀਜੀਪੀ ਸਨ। ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਦਿਨਕਰ ਗੁਪਤਾ ਵੀ ਛੁੱਟੀ 'ਤੇ ਚਲੇ ਗਏ। ਇਸ ਤੋਂ ਬਾਅਦ ਸੀਐੱਮ ਚਰਨਜੀਤ ਚੰਨੀ ਨੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਨਿਯੁਕਤ ਕੀਤਾ ਹੈ। ਜਿਸ ਦੇ ਖਿਲਾਫ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਤੋਂ ਬਾਅਦ ਸਿਧਾਰਥ ਚਟੋਪਾਧਿਆਏ ਨੂੰ ਡੀ.ਜੀ.ਪੀ. ਲਾ ਦਿੱਤਾ ਗਿਆ। ਹਾਲਾਂਕਿ ਚੋਣਾਂ ਨੇੜੇ ਆਉਂਦਿਆਂ ਹੀ ਵੀ.ਕੇ ਭਾਵਰਾ ਨੂੰ ਡੀ.ਜੀ.ਪੀ. ਨਿਯੁਕਤ ਕਰ ਦਿੱਤਾ ਗਿਆ।

In The Market