LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਗਰੂਰ ਲੋਕ ਸਭਾ ਸੀਟ ਲਈ ਭਲਕੇ ਪੈਣਗੀਆਂ ਵੋਟਾਂ: ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਸਖਤ ਪ੍ਰਬੰਧ

22june election

ਸੰਗਰੂਰ- ਪੰਜਾਬ ਦੇ ਸੰਗਰੂਰ ਲੋਕ ਸਭਾ ਚੋਣਾਂ ਲਈ 23 ਜੂਨ ਵੀਰਵਾਰ ਨੂੰ ਵੋਟਾਂ ਪੈਣਗੀਆਂ। ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੇ 1766 ਪੋਲਿੰਗ ਸਟੇਸ਼ਨਾਂ 'ਤੇ 15,69,240 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਤੋਂ ਇਲਾਵਾ 7540 ਸਰਵਿਸ ਵੋਟਰ ਵੀ ਹਨ।

Also Read: ਸੁਪਰੀਮ ਕੋਰਟ ਜਾਵੇਗਾ ਗੈਂਗਸਟਰ ਲਾਰੈਂਸ ਬਿਸ਼ਨੋਈ, ਵਕੀਲ ਨੇ ਮੁੜ ਲਾਏ ਪੰਜਾਬ ਪੁਲਿਸ 'ਤੇ ਇਲਜ਼ਾਮ

ਉਨ੍ਹਾਂ ਦੱਸਿਆ ਕਿ ਹਰੇਕ ਪੋਲਿੰਗ ਸਟੇਸ਼ਨ 'ਤੇ ਦੋ ਬੈਲਟ ਯੂਨਿਟ, ਇੱਕ ਕਾਊਂਟਿੰਗ ਯੂਨਿਟ ਅਤੇ ਇੱਕ ਵੀਵੀਪੈਟ ਮੌਜੂਦ ਰਹੇਗਾ। ਈਵੀਐਮ ਦੀ ਢੋਆ-ਢੁਆਈ ਸਿਰਫ਼ ਜੀਪੀਐੱਸ ਸਮਰਥਿਤ ਵਾਹਨਾਂ ਰਾਹੀਂ ਕੀਤੀ ਜਾਵੇਗੀ। ਇਸ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ 296 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ, ਜਿੱਥੇ ਫਲੈਗ ਮਾਰਚ ਅਤੇ ਪੁਲਿਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।

Also Read: ਦੁਨੀਆ 'ਚ ਜਾ ਸਕਦੀਆਂ ਹਨ ਲੱਖਾਂ ਨੌਕਰੀਆਂ! ਵਧ ਰਿਹੈ ਗਲੋਬਲ ਮੰਦੀ ਦਾ ਖਤਰਾ

ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ 76 ਸਟੇਸ਼ਨਾਂ ’ਤੇ ਮਾਈਕਰੋ ਅਬਜ਼ਰਵਰ ਤਾਇਨਾਤ ਹਨ। ਸਾਰੇ ਪੋਲਿੰਗ ਸਟੇਸ਼ਨਾਂ ਦੀ ਲਾਈਵ ਵੈਬਕਾਸਟਿੰਗ ਕੀਤੀ ਜਾਵੇਗੀ। ਕੋਵਿਡ ਪ੍ਰੋਟੋਕੋਲ ਦੇ ਮੱਦੇਨਜ਼ਰ ਸਾਰੇ ਚੋਣ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣ ਅਮਲ ਵਿੱਚ 7064 ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 1413 ਚੋਣ ਅਮਲੇ ਨੂੰ ਰਿਜ਼ਰਵ ਰੱਖਿਆ ਗਿਆ ਹੈ। ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ। ਸਟੇਟ ਆਰਮਡ ਫੋਰਸ (SAF) ਅਤੇ CAPF ਦੇ 6716 ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ।

In The Market