LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਗਵੰਤ ਮਾਨ ਸੰਗਰੂਰ ਤੋਂ ਦਰਬਾਰ ਸਾਹਿਬ ਲਈ ਰਵਾਨਾ, ਬਾਅਦ 'ਚ ਕੱਢਿਆ ਜਾਵੇਗਾ ਰੋਡ ਸ਼ੋਅ

13march bhagwant mann

ਚੰਡੀਗੜ੍ਹ : ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ (Nominated Chief Minister of Punjab Bhagwant Mann) ਨੇ ਸੰਗਰੂਰ (Sangrur) ਵਿਖੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਅਸੀਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਜਾ ਰਹੇ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (National Convener Arvind Kejriwal) ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਅੱਜ ਅੰਮ੍ਰਿਤਸਰ ਰੋਡ ਸ਼ੋਅ (Amritsar Road Show) ਲਈ ਆ ਰਹੇ ਹਨ। ਪੰਜਾਬ 'ਚ 'ਆਪ' ਦੀ ਇਤਿਹਾਸਕ ਜਿੱਤ ਮਗਰੋਂ ਅੱਜ ਭਗਵੰਤ ਮਾਨ (Bhagwant Mann) ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Supremo Arvind Kejriwal himself) 11:00 ਵਜੇ ਦਰਬਾਰ ਸਾਹਿਬ (Darbar Sahib) 'ਚ ਮੱਥਾ ਟੇਕਣਗੇ। ਇਸ ਤੋਂ ਬਾਅਦ ਜਲ੍ਹਿਆਂਵਾਲਾ ਬਾਗ (Jallianwala Bagh) ਤੇ ਦੁਰਗਿਆਣਾ ਮੰਦਿਰ (Durgiana temple) ਵੀ ਜਾਣਗੇ।

ਅੱਜ ਹੀ ਰੋਡ ਸ਼ੋਅ ਦੌਰਾਨ ਲੋਕਾਂ ਨਾਲ ਰੂਬਰੂ ਹੋਣਗੇ। ਭਗਵੰਤ ਮਾਨ (Bhagwant mann) ਪੱਤਰਕਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ  ਮੈਂ ਮੁੱਖ ਮੰਤਰੀ ਵਜੋਂ ਨਹੀਂ ਸਗੋਂ ਇੱਕ ਆਮ ਆਦਮੀ ਵਜੋਂ ਦਰਬਾਰ ਸਾਹਿਬ ਜਾ ਰਿਹਾ ਹਾਂ।  ਉਨ੍ਹਾਂ ਦੇ ਨਾਲ-ਨਾਲ ਪਾਰਟੀ ਦੇ ਹੋਰ ਆਗੂ ਵੀ ਸ਼ਾਮਲ ਹੋਣਗੇ। ਦੱਸ ਦੇਈਦੇ ਭਗਵੰਤ ਮਾਨ ਮੁੱਖ ਮੰਤਰੀ ਵਜੋਂ 16 ਮਾਰਚ ਨੂੰ 12: 30 ਸ਼ਹੀਦ-ਏ-ਆਜ਼ਮ ਦੇ ਪਿੰਡ ਖਟਕੜ ਕਲ੍ਹਾਂ 'ਚ ਸਹੁੰ ਚੁੱਕਣਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।  ਇਸ ਤੋਂ ਪਹਿਲਾਂ ਰਾਜਭਵਨ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ । ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। 16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।

In The Market