LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਲੱਗੀ 'ਸਾਓਣ ਦੀ ਝੜੀ', IMD ਵਲੋਂ ਭਾਰੀ ਮੀਂਹ ਦਾ ਆਰੇਂਜ ਅਲਰਟ

21july punjab rain

ਚੰਡੀਗੜ੍ਹ- ਪੰਜਾਬ ਦੇ ਕਈ ਜ਼ਿਲਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਬੁੱਧਵਾਰ ਦੀ ਪੂਰੀ ਰਾਤ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਕਈ ਜ਼ਿਲਿਆਂ ਵਿਚ ਅੱਜ ਪੂਰਾ ਦਿਨ ਮੀਂਹ ਪੈਣ ਵਾਲਾ ਹੈ। ਰੁਕ-ਰੁਕ ਕੇ ਬਾਰਿਸ਼ ਜਾਰੀ ਰਹੇਗੀ, ਜਿਸ ਕਾਰਨ ਦਿਨ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ ਪਰ ਪੰਜਾਬ ਦੇ ਕਈ ਸ਼ਹਿਰ ਇਸ ਮੀਂਹ ਦੇ ਪਾਣੀ 'ਚ ਡੁੱਬ ਗਏ ਹਨ। ਕਈ ਸੜਕਾਂ 'ਤੇ 2 ਫੁੱਟ ਤੱਕ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

Also Read: ਕੀ 36,000 ਕੱਚੇ ਮੁਲਾਜ਼ਮਾਂ ਬਾਰੇ ਆਵੇਗਾ ਕੋਈ 'ਪੱਕਾ' ਫੈਸਲਾ? ਪੰਜਾਬ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਅੱਜ 

ਮੌਸਮ ਵਿਭਾਗ ਨੇ ਵੀਰਵਾਰ ਨੂੰ ਪੂਰੇ ਪੰਜਾਬ 'ਚ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ 67 ਮਿਲੀਮੀਟਰ ਅਤੇ ਲੁਧਿਆਣਾ ਵਿੱਚ 100 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਹ 2022 ਦੇ ਮਾਨਸੂਨ ਸੀਜ਼ਨ ਦੀ ਸਭ ਤੋਂ ਵੱਧ ਬਾਰਿਸ਼ ਹੈ। ਪਿਛਲੇ 24 ਘੰਟਿਆਂ 'ਚ ਹੋਈ ਬਾਰਿਸ਼ ਕਾਰਨ ਦਿਨ ਦੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੂਰੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

Also Read: Encounter ਤੋਂ ਬਾਅਦ ਰੂਪਾ ਦੀ ਮਾਂ ਦਾ ਜਿਗਰਾ, ਕਿਹਾ- 'ਮੂਸੇਵਾਲਾ ਦੀ ਮਾਂ ਨੂੰ ਮਿਲਿਆ ਇਨਸਾਫ'

ਅੱਜ ਵੀ ਸਾਰਾ ਦਿਨ ਪਏਗਾ ਮੀਂਹ
ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਵੀਰਵਾਰ ਅਤੇ ਸ਼ੁੱਕਰਵਾਰ ਦੋਵਾਂ ਨੂੰ ਔਰੇਂਜ ਅਲਰਟ ਰਹੇਗਾ। ਵੀਰਵਾਰ ਨੂੰ ਪੂਰਾ ਦਿਨ ਮੀਂਹ ਪੈਣ ਵਾਲਾ ਹੈ, ਜਦਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

In The Market