LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 51000 ਰੁਪਏ ਦਾ ਇਨਾਮ! ਨਵਾਂਸ਼ਹਿਰ DC ਨੇ ਕੀਤਾ ਐਲਾਨ

28a nasha tasker

ਨਵਾਂਸ਼ਹਿਰ- ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ੇ ਮੁਕਤ ਬਨਾਉਣ ਲਈ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐੱਸ.ਐੱਸ.ਪੀਜ਼ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਨੂੰ ਲੈਕੇ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐੱਸ.ਐੱਸ.ਪੀ ਸੰਦੀਪ ਸ਼ਰਮਾ ਵਲੋਂ ਅੱਜ ਨਸ਼ਾ ਤਸਕਰਾਂ ਉੱਤੇ ਕਾਬੂ ਪਾਉਣ ਨੂੰ ਲੈ ਕੇ ਇਨਾਮ ਦਾ ਐਲਾਨ ਕੀਤਾ ਗਿਆ ਹੈ।

Also Read: Lock Upp 'ਚ ਪੂਨਮ ਪਾਂਡੇ ਦਾ ਬੋਲਡ ਅੰਦਾਜ਼, ਓਪਨ ਏਰੀਆ 'ਚ ਲਿਆ ਨਹਾਉਣ ਦਾ ਮਜ਼ਾ

ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਰਪੰਚਾਂ, ਪੰਚਾਂ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ। ਅੱਜ ਮੀਡੀਆ ਨਾਲ ਖਾਸ ਗੱਲਬਾਤ ਕਰਦਿਆਂ ਡੀ.ਸੀ. ਨਵਾਂਸ਼ਹਿਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਵਿੱਚ ਜੋ ਵੀ ਕੋਈ ਵਿਆਕਤੀ ਨਸ਼ਾ ਵੇਚਣ ਵਾਲੇ ਨਸ਼ਾ ਸੁਦਾਗਰਾ ਬਾਰੇ ਜਾਣਕਾਰੀ ਦੇਵੇਗਾ, ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 51 ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ ਅਤੇ ਉਸ ਵਿਆਕਤੀ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ ਤੇ ਸੁਰੱਖਿਆ ਵੀ ਮੁਹਇਆ ਕਰਵਾਈ ਜਾਵੇਗੀ। ਇਸ ਸੰਬੰਧੀ ਜਲਦੀ ਹੀ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ।

Also Read: 'ਮੁੜ ਯੂਪੀ ਦੀ CM ਜਾਂ PM ਬਣ ਸਕਦੀ ਹਾਂ ਪਰ ਰਾਸ਼ਟਰਪਤੀ ਅਹੁਦਾ ਮਨਜ਼ੂਰ ਨਹੀਂ'

In The Market