LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਰਮਿੰਘਮ ਕਾਮਨਵੈਲਥ ਗੇਮਸ 'ਚ ਜੇਤੂ ਖਿਡਾਰੀਆਂ ਦਾ ਪੰਜਾਬ ਸਰਕਾਰ ਵਲੋਂ ਸਨਮਾਨ, ਮਿਲਣਗੇ ਕਰੋੜਾਂ ਦੇ ਇਨਾਮ

commonwealth games

ਚੰਡੀਗੜ੍ਹ- ਪੰਜਾਬ ਸਰਕਾਰ ਅੱਜ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ 9.30 ਕਰੋੜ ਦਾ ਨਕਦ ਇਨਾਮ ਮਿਲੇਗਾ। ਰਾਸ਼ਟਰਮੰਡਲ ਖੇਡਾਂ 'ਚ ਪੰਜਾਬ ਦੇ 23 ਖਿਡਾਰੀਆਂ ਨੇ ਭਾਗ ਲਿਆ। ਜਿਸ 'ਚੋਂ 19 ਖਿਡਾਰੀਆਂ ਨੇ ਤਗਮੇ ਜਿੱਤੇ। ਇਸ 'ਚ 3 ਚਾਂਦੀ ਅਤੇ 2 ਕਾਂਸੀ ਦੇ ਤਗਮੇ ਸ਼ਾਮਲ ਹਨ। ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਇਨਾਮ ਦੇਣਗੇ। ਚਾਂਦੀ ਦਾ ਤਗਮਾ ਜੇਤੂ ਨੂੰ 50 ਲੱਖ ਅਤੇ ਕਾਂਸੀ ਤਮਗਾ ਜੇਤੂ ਨੂੰ 40 ਲੱਖ ਰੁਪਏ ਦਿੱਤੇ ਜਾਣਗੇ।
ਇਨ੍ਹਾਂ ਖਿਡਾਰੀਆਂ ਨੇ ਜਿੱਤੇ ਮੈਡਲ 
ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ, ਜੁਗਰਾਜ ਸਿੰਘ, ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਸ. ਹਰਲੀਨ ਦਿਓਲ ਅਤੇ ਤਾਨਿਆ ਭਾਟੀਆ ਨੇ ਚਾਂਦੀ ਦਾ ਤਗਮਾ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ।
'ਖੇਡਾਂ ਵਤਨ ਪੰਜਾਬ ਦੀਆਂ-2022' ਤੋਂ ਉੱਭਰੇਗਾ ਟੈਲੇਂਟ : ਖੇਡ ਮੰਤਰੀ
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ-2022' ਕਰਵਾਈਆਂ ਜਾ ਰਹੀਆਂ ਹਨ। ਜਿਸ ਰਾਹੀਂ ਪਿੰਡ ਪੱਧਰ ਤੋਂ ਪ੍ਰਤਿਭਾ ਨੂੰ ਉਭਾਰਿਆ ਜਾਵੇਗਾ। ਇਹ 29 ਅਗਸਤ ਨੂੰ ਸ਼ੁਰੂ ਹੋਣਗੀਆਂ।

In The Market