LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦਾ ਕੀਤਾ ਗਿਆ ਦੌਰਾ

1 dec 10

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੀ ਕੌਮੀ ਲੀਡਰਸ਼ਿਪ ਪੰਜਾਬ ਵਿੱਚ ਸਰਗਰਮ ਹੋ ਗਈ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਹੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਪੰਜਾਬ ਦਾ ਸਿਆਸੀ ਮਾਹੌਲ ਭਖਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਦੇ ਹਲਕੇ ਦੇ ਸਕੂਲਾਂ ਦਾ ਦੌਰਾ ਕਰ ਰਹੇ ਹਨ।

Also Read : ਟਵਿੱਟਰ ਦਾ ਵੱਡਾ ਕਦਮ, ਬਿਨਾਂ ਸਹਿਮਤੀ ਦੇ ਨਿੱਜੀ ਫੋਟੋਆਂ ਤੇ ਵੀਡੀਓਜ਼ ਨੂੰ ਸਾਂਝਾ ਕਰਨ 'ਤੇ ਲਾਈ ਪਾਬੰਦੀ

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਲਗਾਤਾਰ ਤਿੰਨ ਟਵੀਟ ਕੀਤੇ ਹਨ। ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਕਹਿੰਦੇ ਹਨ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਤੇ ਪੰਜਾਬ ਦੇ ਸਕੂਲ ਪੂਰੋ ਦੇਸ਼ ਵਿੱਚੋਂ ਸਭ ਤੋਂ ਵਧੀਆ ਹਨ। ਅੱਜ ਮੈਂ ਉਨ੍ਹਾਂ ਦੇ ਹਲਕੇ ਵਿੱਚ ਕੁਝ ਸਰਕਾਰੀ ਸਕੂਲਾਂ ਨੂੰ ਦੇਖਣ ਜਾਵਾਂਗਾ। ਉਮੀਦ ਹੈ ਕਿ ਉਨ੍ਹਾਂ ਦੇ ਆਪਣੇ ਹਲਕੇ ਦੇ ਸਰਕਾਰੀ ਸਕੂਲ ਤਾਂ ਸਭ ਤੋਂ ਵਧੀਆ ਹੋਣਗੇ।

Also Read : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤੋਹਫੇ 'ਚ ਮਿਲੀ ਪੰਜਾਬੀ ਜੁੱਤੀ

ਦੂਜੇ ਟਵੀਟ ਵਿਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਮੰਗੀ ਹੈ, ਜਿਨ੍ਹਾਂ ਵਿੱਚ ਅਸੀਂ ਸੁਧਾਰ ਕੀਤਾ ਹੈ। ਅਸੀਂ ਤੁਰੰਤ ਦੇ ਦਿੱਤੀ , ਉਹ ਪੰਜਾਬ ਦੇ ਉਨ੍ਹਾਂ 250 ਸਕੂਲਾਂ ਦੀ ਸੂਚੀ ਨਹੀਂ ਦੇ ਸਕੇ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਸਿੱਖਿਆ ਵਿੱਚ ਸੁਧਾਰ ਕੀਤਾ ਹੈ।

Also Read : ਚੋਣ ਮਨੋਰਥ ਪੱਤਰ ਦੀ ਹੋਣੀ ਚਾਹੀਦੀ ਹੈ ਕਾਨੂੰਨੀ ਗਾਰੰਟੀ: ਪ੍ਰਕਾਸ਼ ਸਿੰਘ ਬਾਦਲ

ਤੀਜੇ ਟਵੀਟ ਵਿਚ ੳੇਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਵੀ ਪੰਜ ਸਾਲ ਮਿਲੇ ਹਨ। 'ਆਪ' ਨੂੰ ਦਿੱਲੀ 'ਚ ਵੀ ਪੰਜ ਸਾਲ ਮਿਲੇ ਹਨ। ਜੇਕਰ ਦਿੱਲੀ ਦੇ ਸਕੂਲਾਂ ਵਿੱਚ ਪੰਜ ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦਾ ਮਾਹੌਲ ਬਣ ਸਕਦਾ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ? ਪੰਜਾਬ ਦੇ ਲੋਕ ਵੀ ਆਪਣੇ ਬੱਚਿਆਂ ਲਈ ਚੰਗੀ ਸਿੱਖਿਆ ਚਾਹੁੰਦੇ ਹਨ।

In The Market