ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਨ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਵੱਲੋਂ ਹਟਾਇਆ ਗਿਆ ਹੈ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਉਸ ਦੇ ਕਾਰਜਕਾਲ ਵਾਧੇ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਸਰਕਾਰ ਨੇ ਉਸ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਸੀ ਜਿਸ ਨੂੰ ਭਗਵੰਤ ਮਾਨ ਸਰਕਾਰ ਨੇ ਰੱਦ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ ਕੀਤੇ ਸਨ ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਵੂਮੈਨ ਤੇ ਚਾਈਲਡ ਵਿਕਾਸ ਮਹਿਕਮੇ ਦੇ ਅਡਿਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ। ਕਾਰਜਕਾਲ ਵਾਧੇ ਨੂੰ ਰੱਦ ਕਰਨ ਦਾ ਅਰਥ ਇਹੀ ਹੈ ਕਿ ਮਨੀਸ਼ਾ ਗੁਲਾਟੀ ਹੁਣ ਇਸ ਅਹੁਦੇ ਉੱਤੇ ਨਹੀਂ ਰਹਿਣਗੇ।
