ਗੁਰਦਾਸਪੁਰ (ਬਿਊਰੋ)- ਕੋਰੋਨਾ ਦੇ ਵੱਧ ਰਹੇ ਕਹਿਰ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਭਾਗ ਲੈਣ ਲਈ ਅੱਜ ਗੁਰਦਾਸਪੁਰ ਤੋਂ ਪੰਜਾਬ ਫੈਡਰੇਸ਼ਨ ਦੇ ਨੌਜਵਾਨਾਂ ਦਾ ਵੱਡਾ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ 'ਤੇ ਜਥੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ ਕਿ ਕਰੀਬ 8 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ਪਰ ਇਸ ਦੇ ਬਾਵਜੂਦ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ ਪਰ ਕਿਸਾਨਾਂ ਦੇ ਹੌਸਲੇ ਵੀ ਬੁਲੰਦ ਹਨ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ ਕਿ 8 ਮਹੀਨਿਆਂ ਤੋਂ ਦਿੱਲੀ ਵਿਖੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਲਈ ਕੋਝੀਆਂ ਹਰਕਤਾਂ ਕਰ ਰਹੀ ਹੈ ਅਤੇ ਕੋਰੋਨਾ ਦੇ ਨਾਮ 'ਤੇ ਕਿਸਾਨਾਂ ਨੂੰ ਡਰਾ ਕੇ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਉਹ ਇਹ ਪੁੱਛਣਾ ਚਾਹੁੰਦੇ ਹਨ ਕਿ ਪਿਛਲੇ 8 ਮਹੀਨਿਆਂ ਦੌਰਾਨ ਕਿੰਨੇ ਕਿਸਾਨ ਇਸ ਵਾਇਰਸ ਦੀ ਲਪੇਟ ਵਿਚ ਆਏ ਹਨ।
ਸਿਰਫ ਲੋਕਾਂ ਨੂੰ ਅਤੇ ਕਿਸਾਨਾਂ ਨੂੰ ਕੋਰੋਨਾ ਦੇ ਨਾਮ 'ਤੇ ਡਰਾਇਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਆਪਣੇ ਗੁੰਡੇ ਭੇਜ ਕੇ ਕਿਸਾਨੀ ਸ਼ੰਘਰਸ਼ ਨੂੰ ਬਦਨਾਮ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ ਪਰ ਕਿਸਾਨ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਸੰਘਰਸ਼ ਖਤਮ ਕਰਨਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर