LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼, ਪਿੱਠ ਦਰਦ ਦਾ ਦਿੱਤਾ ਹਵਾਲਾ, ਵਕੀਲ ਜ਼ਰੀਏ ਜਮ੍ਹਾਂ ਕਰਵਾਇਆ ਪਾਸਪੋਰਟ

sh25698741 copy

ਬਠਿੰਡਾ :  ਬਠਿੰਡਾ ਸ਼ਹਿਰ ਦੇ ਮਾਡਲ ਟਾਊਨ ਫੇਜ਼ ਇਕ ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪੰਜਾਬ ਸਰਕਾਰ 65 ਲੱਖ ਰੁਪਏ ਦਾ ਚੂਨਾ ਲਗਾਉਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਆਪਣੀ ਪਿੱਠ ਵਿਚ ਦਰਦ ਦਾ ਹਵਾਲਾ ਦਿੰਦਿਆਂ ਦਸ ਦਿਨਾਂ ਲਈ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਇਸ ਦੇ ਲਈ ਉਨ੍ਹਾਂ ਨੇ ਪੀਜੀਆਈ ਦੇ ਡਾਕਟਰਾਂ ਦੁਆਰਾ ਇਕ ਹਫਤੇ ਲਈ ਅਰਾਮ ਕਰਨ ਦਾ ਸਰਟੀਫਿਕੇਟ ਵੀ ਸੌਂਪਿਆ ਹੈ।

ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਨੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਹਵਾਲੇ ਕਰ ਦਿੱਤਾ ਹੈ। ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਹੀ ਬਠਿੰਡਾ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ਵਿਚ ਪੇਸ਼ ਹੋ ਕੇ ਸਾਬਕਾ ਮੰਤਰੀ ਦਾ ਮੈਡੀਕਲ ਸਰਟੀਫਿਕੇਟ ਅਤੇ ਪਾਸਪੋਰਟ ਜਾਂਚ ਅਧਿਕਾਰੀਆਂ ਨੂੰ ਸੌਂਪਿਆ।

ਇਸ ਮੌਕੇ ਐਡਵੋਕੇਟ ਭਿੰਡਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਦੀ ਪਿੱਠ ਵਿੱਚ ਪਿਛਲੇ ਲੰਮੇ ਸਮੇਂ ਤੋਂ ਦਰਦ ਰਿਹਾ ਹੋ ਰਿਹਾ ਹੈ, ਜਿਸ ਦੇ ਚਲਦੇ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਇਸ ਕਾਰਨ ਉਨ੍ਹਾਂ ਦੀ ਨਿੱਜੀ ਪੇਸ਼ੀ ਵਿਚ ਛੋਟ ਲਈ ਵਿਜੀਲੈਂਸ ਅਧਿਕਾਰੀਆਂ ਨੂੰ ਮੈਡੀਕਲ ਰਿਕਾਰਡ ਵੀ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਦਲ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਜਿਸ ਕਾਰਨ ਉਹ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋ ਸਕੇ।

In The Market