ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈਕੇ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ, ਘੱਟ ਸਕਦੀਆਂ ਨੇ ਕੀਮਤਾਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਲਕੇ ਨੂੰ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਮੁੱਲ ਅਧਾਰਤ ਟੈਕਸ (VAT) ਘਟਾਉਣ ਬਾਰੇ ਫੈਸਲਾ ਕੀਤਾ…

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਲਕੇ ਨੂੰ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਮੁੱਲ ਅਧਾਰਤ ਟੈਕਸ (VAT) ਘਟਾਉਣ ਬਾਰੇ ਫੈਸਲਾ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦਿੱਤੀ ਜੋ ਅੱਜ ਇੱਥੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਆਏ ਸਨ। ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਹਤ ਦੇਣ ਤੋਂ ਬਾਅਦ ਹੁਣ ਸੂਬਾ ਸਰਕਾਰ ਵੀ ਫੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਭਲਕੇ ਦੀ ਮੀਟਿੰਗ ਵਿੱਚ ਸਪੱਸ਼ਟ ਹੋ ਜਾਵੇਗਾ ਕਿ ਕਿੰਨੀ ਰਾਹਤ ਦਿੱਤੀ ਜਾਣੀ ਹੈ।

Also Read : ਹੁਣ ਸਕੂਲ ‘ਚ ਲੜਕੇ ਵੀ ਪਾਕੇ ਆਉਣਗੇ ਸਕਰਟਾਂ, ਜਾਣੋ ਕੀ ਹੈ ਇਹ ਪੂਰਾ ਮਾਮਲਾ

ਤੁਹਾਨੂੰ ਦੱਸ ਦੇਈਏ ਕਿ ਦੋ ਦਿਨ ਪਹਿਲਾਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕ੍ਰਮਵਾਰ 5 ਅਤੇ 10 ਰੁਪਏ ਪ੍ਰਤੀ ਲੀਟਰ ਘਟਾਉਣ ਤੋਂ ਬਾਅਦ ਕੁਝ ਭਾਰਤੀ ਜਨਤਾ ਪਾਰਟੀ (BJP) ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਨ ਨੇ ਵੀ ਵੈਟ ਘਟਾ ਕੇ ਪੈਟਰੋਲ ਅਤੇ ਡੀਜ਼ਲ ਨੂੰ ਸਸਤਾ ਕਰ ਦਿੱਤਾ ਸੀ।  ਇਨ੍ਹਾਂ ਵਿੱਚ ਪੰਜਾਬ ਦੇ ਗੁਆਂਢੀ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਸ਼ਾਮਲ ਹਨ। ਇਸ ਕਾਰਨ ਪੰਜਾਬ ‘ਤੇ ਹੁਣ ਦਬਾਅ ਹੈ।

Leave a Reply

Your email address will not be published. Required fields are marked *