LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਭਰ 'ਚ 'Mega Search Operation' ਜਾਰੀ, ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆ ਭਗੌੜਾ

amritpal1723

ਚੰਡੀਗੜ੍ਹ: ਪੰਜਾਬ ਪੁਲਿਸ ਵਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ 'ਚ 'Mega Search Operation' ਅਜੇ ਤੱਕ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੰਜਾਬ ਭਰ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਉਸਦੇ 78 ਸਾਥੀਆਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਭੱਜਣ ਵਿਚ ਕਾਮਯਾਬ ਹੋ ਗਿਆ ਸੀ।

ਅੰਮ੍ਰਿਤਪਾਲ ਦਾ ਇਕ ਸਾਥੀ ਗ੍ਰਿਫ਼ਤਾਰ

ਮੀਡੀਆ ਸੂਤਰਾਂ ਮੁਤਾਬਕ ਪੰਜਾਬ ਪੁਲਿਸ ਵਲੋਂ ਉਸ ਦੇ ਇਕ ਹੋਰ ਸਾਥੀ ਦਲਜੀਤ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਗਿਆ ਹੈ। ਦਲਜੀਤ ਕਲਸੀ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਉਸ ਨੂੰ ਗੁਰੂਗ੍ਰਾਮ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

ਅੰਮ੍ਰਿਤਪਾਲ ਦੇ ਘਰ ਨੂੰ ਘੇਰਾ

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਘਰ ਨੂੰ ਘੇਰਾ ਪਾ ਲਿਆ ਹੈ। ਪੁਲਿਸ ਵੱਲੋਂ ਪੰਜਾਬ ਦੇ ਵੱਖ-ਵੱਖ ਥਾਵਾਂ ਉੱਤੇ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ

ਇੰਟਰਸਟੇਟ ਨਾਕਾਬੰਦੀ

ਪੰਜਾਬ ਪੁਲਿਸ ਵੱਲੋਂ ਇੰਟਰਸਟੇਟ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਵੱਲੋਂ ਪੰਜਾਬ ਵਿੱਚ ਆਉਣ ਵਾਲਿਆ ਦੀ ਚੈਕਿੰਗ ਕੀਤੀ ਜਾ ਰਹੀ ਹੈ ਉਥੇ ਹੀ ਪੰਜਾਬ ਤੋਂ ਬਾਹਰ ਜਾਣ ਵਾਲਿਆ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਪੰਜਾਬ ਦੇ ਕਈ ਜਿਲ੍ਹਿਆ ਵਿੱਚ ਧਾਰਾ 144

ਪੰਜਾਬ ਪੁਲਿਸ ਨੇ ਐਕਸ਼ਨ ਵਿੱਚ ਆਉਂਦੇ ਸਾਰ ਹੀ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਧਾਰਾ 144 ਲਗਾਈ ਹੈ। ਪੁਲਿਸ ਵੱਲੋਂ ਪੰਜਾਬ ਦੇ ਕਈ ਥਾਵਾਂ ਉੱਤੇ ਭਾਰੀ ਫੋਰਸ ਬਲ ਵੀ ਤਾਇਨਾਤ ਕੀਤਾ ਗਿਆ ਹੈ।

ਪੁਲਿਸ ਵੱਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਪੰਜਾਬ ਪੁਲਿਸ ਵੱਲੋਂ ਟਵੀਟ ਕਰਕੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਵਾਹਾਂ ਤੋਂ ਬਚਿਆ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ 78 ਵਿਅਕਤੀ ਗ੍ਰਿਫ਼ਤਾਰ ਕਰ ਲਏ ਗਏ ਹਨ ਉਥੇ ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅਫਵਾਹਾਂ ਉੱਤੇ ਵਿਸ਼ਵਾਸ ਨਾ ਕਰਨ। 

 

In The Market