PM ਮੋਦੀ ਦੀ ਫਿਰੋਜ਼ਪੁਰ ਰੈਲੀ, ਸਿਆਸੀ ਆਗੂਆਂ ‘ਚ ਛਿੜੀ ਟਵੀਟ ਵਾਰ

ਚੰਡੀਗੜ੍ਹ : ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ਵਿੱਚ ਕੁਤਾਹੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਦੇ…

ਚੰਡੀਗੜ੍ਹ : ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ਵਿੱਚ ਕੁਤਾਹੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਵੱਡੀ ਰੈਲੀ ਕਰਨੀ ਸੀ। ਪਰ ਪੀਐਮ ਮੋਦੀ ਹੁਸੈਨੀਵਾਲ ਤੋਂ ਹੀਂ ਦਿੱਲੀ ਲਈ ਵਾਪਸ ਪਰਤ ਗਏ।ਜਿਸਦਾ ਮੁੱਖ ਕਾਰਨ ਸੁਰੱਖਿਆ ਵਿਚ ਕੋਤਾਹੀ ਦੱਸਿਆ ਜਾ ਰਿਹਾ ਹੈ।ਇਸ ਘਟਨਾ ਕ੍ਰਮ ਨੂੰ ਲੈਕੇ ਸਿਆਸਤਦਾਨਾਂ ਦਾ ਟਵੀਟਵਾਰ ਸ਼ੁਰੂ ਹੋ ਗਿਆ ਹੈ। ਪੀਐਮ ਮੋਦੀ ਦੀ ਰੈਲੀ ‘ਤੇ ਟਵੀਟ ਕਰਦੇ ਹੋਏ ਕਿਹਾ ਕਿ  ‘ਅੱਜ ਜੋ ਹੋਇਆ ਹੈ, ਉਹ ਸਵੀਕਾਰਯੋਗ ਨਹੀਂ ਹੈ। ਇਹ ਪੰਜਾਬੀਅਤ ਦੇ ਖਿਲਾਫ ਹੈ। ਫਿਰੋਜ਼ਪੁਰ ਵਿੱਚ ਭਾਜਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਲਈ ਇੱਕ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ। “

 

ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ‘ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੈ। ਅਸੀਂ ਲੰਬੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ, ਮੁੱਖ ਮੰਤਰੀ ਰਾਜ ਚਲਾਉਣ ਦੇ ਅਯੋਗ ਹਨ।’

Leave a Reply

Your email address will not be published. Required fields are marked *