Weather Update : ਮਾਨਸੂਨ ਨੇ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਹੈ ਪਰ ਮਾਨਸੂਨ ਆਉਣ ਦੇ ਬਾਵਜੂਦ ਪੰਜਾਬ ਵਿਚ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ ਹੈ। ਕਈ ਜ਼ਿਲ੍ਹਿਆਂ ਵਿਚ ਹੁਮਸ ਬਰਕਰਾਰ ਹੈ। ਉਧਰ, ਅੱਜ ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਅਤੇ ਚਾਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਫ਼ਿਰੋਜ਼ਪੁਰ 24 ਘੰਟਿਆਂ 'ਚ ਸਭ ਤੋਂ ਗਰਮ ਰਿਹਾ ਹੈ। ਇੱਥੇ 42.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।
ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ਬਹੁਤ ਭਾਰੀ ਮੀਂਹ ਦਾ ਔਰੇਂਜ ਅਲਰਟ 'ਤੇ ਹਨ।
ਤਹਿਸੀਲ ਪੱਧਰ 'ਤੇ ਸਵੇਰੇ 9 ਵਜੇ ਤਕ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾਂ, ਖਰੜ ਵਿੱਚ 30 ਤੋਂ 40 ਕਿਲੋ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੱਧਮ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਟਿਆਲਾ, ਰਾਜਪੁਰਾ ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਫਗਵਾੜਾ, ਜਲੰਧਰ ਦੋ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਮਾਨਸੂਨ ਪੰਜਾਬ ਪਹੁੰਚ ਗਿਆ ਹੈ ਪਰ ਹੁਣ ਤੱਕ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ। ਇਸ ਕਾਰਨ ਗਰਮੀ ਅਤੇ ਨਮੀ ਹੈ। 24 ਘੰਟਿਆਂ 'ਚ 2 ਜ਼ਿਲ੍ਹਿਆਂ 'ਚ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਮੁਹਾਲੀ ਵਿੱਚ 17.5 ਮਿਲੀਮੀਟਰ ਅਤੇ ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਸ਼ਾਮਲ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Shakarkand Halwa in Winters: सर्दियों में घर पर बनाएं शकरकंद का हलवा; सेहत को मिलेंगे कई फायदे, जाने रेसिपी
Winter Diet : सर्दियों में शरीर को गर्म रखने के लिए इन सूखे मेवों को डाईट में करें शामिल, मजबूत होगी इम्यूनिटी
Om Birla News: ओम बिरला ने लंदन यात्रा के दौरान 180 से अधिक भारतीय छात्रों से की मुलाकात