Sidhu Moose Wala News
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਪਾਲ ਨੂੰ ਲੈ ਕੇ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਇੰਟਰਨੈੱਟ ਬੰਦ ਕੀਤਾ ਗਿਆ ਹੈ ਜਿਸ ਕਰਕੇ ਮੂਸੇਵਾਲਾ ਦੇ ਪ੍ਰਸ਼ੰਸਕਾ ਵਿੱਚ ਨਿਰਾਸ਼ਾ ਹੈ।
ਮੂਸੇਵਾਲਾ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ ਚਿਤਾਵਨੀ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਕਿ ਹੁਣ ਇਹ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਇਕੱਠ ਨੂੰ ਰੋਕਣ ਲਈ ਦਾਣਾ ਮੰਡੀ ਤੱਕ ਪਹੁੰਚਣ ਵਾਲੇ ਸਾਰੇ ਰਾਹਾਂ ਨੂੰ ਬੰਦ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਤੇ ਇਹ ਬਰਸੀ ਦਾ ਭੋਗ ਧਰਨੇ ‘ਚ ਨਾ ਤਬਦੀਲ ਹੋ ਜਾਵੇ।
ਸਮਾਗਮ ਸ਼ਾਤੀ-ਪੂਰਨ
ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਸਾਡਾ ਭੋਗ ਦਾ ਸਮਾਗਮ ਹੈ ਅਸੀਂ ਇੱਥੋ ਕੋਈ ਸੰਘਰਸ਼ ਨਹੀਂ ਵੱਢਣਾ ਚਾਹੁੰਦੇ। ਉਨ੍ਹਾਂ ਨੇ ਕਿਹਾ ਹੈ ਕਿ ਮੂਸੇਵਾਲਾ ਦਾ ਸਮਾਗਮ ਵਿੱਚ ਕੋਈ ਅਜਿਹੀ ਗੱਲ ਨਹੀਂ ਹੋਵੇਗੀ ਜੋ ਸਰਕਾਰ ਦੇ ਵਿਰੁੱਧ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪਰ ਪੁਲਿਸ ਲੋਕਾਂ ਨੂੰ ਨਾ ਰੋਕੇ।
29 ਮਈ 2022 ਦੀ ਸ਼ਾਮ ਨੂੰ ਹੋਇਆ ਸੀ ਕਤਲ
ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ।

