LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab Weather Update : ਕੁਦਰਤ ਪਠਾਨਕੋਟ ਤੇ ਅੰਮ੍ਰਿਤਸਰ 'ਤੇ ਮਿਹਰਬਾਨ, ਹੋਇਆ ਪਾਣੀ-ਪਾਣੀ, ਸੂਬੇ ਵਿਚ ਅਗਲੇ ਦੋ ਦਿਨ ਵੀ ਪਵੇਗਾ ਮੀਂਹ

pathankot 1307 rain
Punjab Weather Update :  ਪੰਜਾਬ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ ਤੇ ਕਈਆਂ ਵਿਚ ਬੱਦਲ ਛਾਏ ਰਹੇ। ਇਸ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਸ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਅੰਮ੍ਰਿਤਸਰ 'ਚ 19 ਮਿਲੀਮੀਟਰ, ਪਠਾਨਕੋਟ 'ਚ 13.5 ਮਿਲੀਮੀਟਰ, ਲੁਧਿਆਣਾ 'ਚ 2 ਮਿਲੀਮੀਟਰ, ਫਰੀਦਕੋਟ 'ਚ 1 ਮਿਲੀਮੀਟਰ ਮੀਂਹ ਪਿਆ, ਜਦਕਿ ਬਠਿੰਡਾ ਅਤੇ ਪਟਿਆਲਾ 'ਚ ਵੀ ਬਾਰਿਸ਼ ਹੋਈ। ਪੰਜਾਬ ਵਿੱਚ ਔਸਤ ਤਾਪਮਾਨ ਵਿੱਚ 6.5 ਡਿਗਰੀ ਦੀ ਗਿਰਾਵਟ ਤੋਂ ਬਾਅਦ ਪਠਾਨਕੋਟ ਦਾ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਵੀਰਵਾਰ ਸ਼ਾਮ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਤਾਪਮਾਨ 28.4 ਡਿਗਰੀ ਰਿਹਾ।
ਜੂਨ ਦੇ ਆਖ਼ਰੀ ਦਿਨਾਂ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਵੀ ਹਾਲੇ ਤੱਕ ਭਾਰੀ ਮੀਂਹ ਨਹੀਂ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਤੋਂ 12 ਜੁਲਾਈ ਤੱਕ ਪੰਜਾਬ ਵਿੱਚ ਆਮ ਨਾਲੋਂ 13 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਹਵਾਵਾਂ ਹਿਮਾਚਲ ਅਤੇ ਰਾਜਸਥਾਨ ਵਿਚਕਾਰ ਸਹੀ ਦਬਾਅ ਨਹੀਂ ਬਣਾ ਪਾ ਰਹੀਆਂ ਹਨ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਰਿਹਾ ਹੈ ਪਰ ਰਾਜਸਥਾਨ ਵਿੱਚ ਆਮ ਨਾਲੋਂ 35 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਆਮ ਤੌਰ 'ਤੇ ਸੂਬੇ 'ਚ 56.5 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਹੁਣ ਤੱਕ ਸਿਰਫ਼ 49.2 ਮਿਲੀਮੀਟਰ ਹੀ ਵਰਖਾ ਹੋਈ ਹੈ।
In The Market