LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵਲੋਂ ਕੀਤਾ ਜਾ ਰਿਹੈ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

black flag

ਰੋਪੜ (ਇੰਟ.)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਅੱਜ ਚਮਕੌਰ ਸਾਹਿਬ (Chamkaur Sahib) ਵਿਖੇ ਸ਼ੁਕਰਾਨੇ ਨਤਮਸਤਕ ਹੋਣ ਲਈ ਆਉਣ ਤੋਂ ਪਹਿਲਾਂ ਹੀ ਕਿਸਾਨਾਂ (Farmers) ਵਲੋਂ ਕਾਲੀਆਂ ਝੰਡੀਆਂ (Black Flags) ਫੜ ਕੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਹਲਕਾ ਚਮਕੌਰ ਸਾਹਿਬ (Chamkaur Sahib) ਦੇ ਕਿਸਾਨ ਆਗੂ ਗੁਰਨਾਮ ਸਿੰਘ ਜੱਸੜਾਂ (Gurnam Singh jasran) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਜੁਲਾਈ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh channi) ਦੇ ਸੱਦੇ 'ਤੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਲਈ ਆ ਰਹੇ ਹਨ ਅਤੇ ਇਸ ਮੌਕੇ ਉਹ ਅਤੇ ਪਿੰਡਾਂ ਦੇ ਕਿਸਾਨ ਕਾਲੀਆਂ ਝੰਡੀਆਂ ਵਿਖਾ ਕੇ ਉਨ੍ਹਾਂ ਦਾ ਸਵਾਗਤ ਕਰਨਗੇ।

Amarinder Singh Should Shed Ego': Sidhu Camp Refuses Apology to CM as  Punjab Tussle Continues

read this- ਟੋਕੀਓ ਓਲੰਪਿਕਸ ਵਿਚ ਭਾਰਤ ਦੇ ਮੈਡਲ ਦਾ ਖਾਤਾ ਖੁੱਲਿਆ, ਮੀਰਾਬਾਈ ਨੇ ਜਿੱਤਿਆ ਸਿਲਵਰ

ਸ੍ਰੀ ਜੱਸੜਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਪਿਚਲੇ ਲਗਭਗ 8 ਮਹੀਨਿਆਂ ਤੋਂ ਬੈਠੇ ਹਨ ਅਤੇ ਕਿੰਨੇ ਹੀ ਕਿਸਾਨ ਅਤੇ ਨੌਜਵਾਨ ਇਸ ਸੰਘਰਸ਼ ਵਿਚ ਜਾਨਾਂ ਗੁਆ ਚੁੱਕੇ ਹਨ, ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿਚ ਇਕ ਦਿਨ ਵੀ ਦਿੱਲੀ ਜਾ ਕੇ ਹਾਅ ਦਾ ਨਾਅਰਾ ਨਹੀਂ ਮਾਰਿਆ ਗਿਆ, ਸਗੋਂ ਆਪੋ-ਆਪਣੀ ਕੁਰਸੀ ਦੀ ਲੜਾਈ ਲੜਕੇ ਸਿੱਧੂ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਿਆ ਹੈ।

Farmers Observe Black Day To Mark Six Months Of Protests Against Centre's  New Agri Laws

Read this- ਭਾਰਤੀ ਹਾਕੀ ਟੀਮ ਦਾ ਟੋਕੀਓ ਓਲੰਪਿਕਸ ਵਿਚ ਧਮਾਕੇਦਾਰ ਆਗਾਜ਼, ਨਿਊਜ਼ੀਲੈਂਡ ਨੂੰ 3-2 ਨਾਲ ਹਰਾ ਕੀਤੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਜਿਸ ਦਿਨ ਸਿੱਧੂ ਖਟਕੜ ਕਲਾਂ ਗਿਆ ਸੀ, ਉਸ ਦਿਨ ਹੀ ਉਸ ਨੂੰ ਸਬਕ ਲੈਣਾ ਚਾਹੀਦਾ ਸੀ ਕਿ ਕਿਸਾਨਾਂ ਵੱਲੋਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਸ ਦਾ ਵਿਰੋਧ ਕਿਉਂ ਕੀਤਾ ਗਿਆ ਸੀ? ਉਨ੍ਹਾਂ ਦੱਸਿਆ ਕਿ ਉਹ ਅੱਜ ਸਵੇਰ ਤੋਂ ਹੀ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਸਵੇਰ ਲਈ ਰਣਨੀਤੀ ਤਿਆਰ ਕਰ ਰਹੇ ਹਨ ਅਤੇ 24 ਜੁਲਾਈ ਨੂੰ ਜਿਸ ਰਸਤੇ ਸਿੱਧੂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਵੇਗਾ, ਉਸ ਰਸਤੇ 'ਤੇ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਸਿੱਧੂ ਦਾ ਸਵਾਗਤ ਕੀਤਾ ਜਾਵੇਗਾ।

In The Market