LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਾਂਸ਼ਹਿਰ : ਗੁਰੂਘਰ ਵਿਚ ਲੱਗੀ ਅੱਗ, ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਵਿੱਤਰ ਸਰੂਪ ਨੁਕਸਾਨੇ

gurughar news

ਨਵਾਂਸ਼ਹਿਰ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਮਹਿਮੂਦਪੁਰ ਮੰਡੇਰ ਵਿਖੇ ਵੱਡੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿਖੇ ਰਾਤ ਸਮੇਂ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਨੁਕਸਾਨੇ ਗਏ। ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਦਰ ਥਾਣਾ ਬਲਾਚੌਰ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨੋਂ ਸਰੂਪਾਂ ਨੂੰ ਕਬਜ਼ੇ ਵਿਚ ਲੈ ਕੇ ਅੱਜ ਗੋਇੰਦਵਾਲ ਸਾਹਿਬ ਲੈ ਗਏ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹਮੇਸ਼ਾ ਦੀ ਤਰ੍ਹਾਂ ਸੁਖ ਆਸਣ ਕਮਰੇ ਵਿੱਚ ਰੱਖਿਆ ਗਿਆ। ਸਿਰਫ਼ ਕੰਧ ਵਾਲਾ ਪੱਖਾ ਚੱਲਦਾ ਰਿਹਾ। ਸ਼ਾਰਟ ਸਰਕਟ ਕਰਕੇ ਲੱਗੀ ਅੱਗ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੁਕਸਾਨੇ ਗਏ।
ਸਵੇਰੇ ਜਦੋਂ ਪਾਠੀ ਸਿੰਘ ਨੇ ਆ ਕੇ ਗੁਰਦੁਆਰਾ ਸਾਹਿਬ ਦੇ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤਾਂ ਹੋਰ ਲੋਕਾਂ ਨੂੰ ਬੁਲਾ ਕੇ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹੇਠਾਂ ਕਮਰੇ ਵਿਚ ਲਿਆਂਦਾ ਗਿਆ।
ਖੁਸ਼ਕਿਸਮਤੀ ਇਹ ਰਹੀ ਕਿ ਅੱਗ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਥੋੜਾ ਜਿਹਾ ਨੁਕਸਾਨ ਹੋਇਆ। ਮੌਕੇ 'ਤੇ ਐਸਜੀਪੀਸੀ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਏਜੀਪੀਸੀ ਮੈਂਬਰਾਂ ਅਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਬਜ਼ੇ 'ਚ ਲੈ ਕੇ ਗੁਰਦੁਆਰਾ ਸਾਹਿਬ ਦੇ ਇਕ ਕਮਰੇ 'ਚ ਰਖਵਾ ਦਿੱਤਾ, ਜਿਸ ਨੂੰ ਅੱਜ ਅਰਦਾਸ ਉਪਰੰਤ ਪਾਲਕੀ ਸਾਹਿਬ ਗੋਇੰਦਵਾਲ ਸਾਹਿਬ ਲਈ ਰੱਖਿਆ ਗਿਆ।

In The Market