LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੁਧਿਆਣਾ 'ਚ ਦਾਜ ਦੀ ਬਲੀ ਚੜ੍ਹੀ ਨਵ-ਵਿਆਹੁਤਾ, 10 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ

kuri846

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਕਲਾਂ ਵਿੱਚ ਨਵ-ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਸਹੁਰਿਆਂ 'ਤੇ ਦਾਜ ਲਈ ਕਤਲ ਕਰਨ ਦਾ ਇਲਜ਼ਾਮ ਹੈ। ਥਾਣਾ ਸਦਰ ਜਗਰਾਉਂ ਦੀ ਪੁਲਿਸ ਨੇ ਸਹੁਰਿਆਂ ਖ਼ਿਲਾਫ਼ ਦਾਜ ਕਾਰਨ ਮੌਤ ਦਾ ਕੇਸ ਦਰਜ ਕਰ ਲਿਆ ਹੈ। ਜਿਸ ਵਿੱਚ ਪਤੀ ਗੁਰਿੰਦਰ ਸਿੰਘ, ਸਹੁਰਾ ਆਤਮਾ ਸਿੰਘ, ਜੀਜਾ ਜਾਦੂ, ਭਰਜਾਈ ਗੁੱਗੂ ਅਤੇ ਇੱਕ ਹੋਰ ਰਿਸ਼ਤੇਦਾਰ ਬਲਜੀਤ ਕੌਰ ਸ਼ਾਮਲ ਹਨ।ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਘਰ ਨੂੰ ਤਾਲਾ ਲਗਾ ਕੇ ਫਰਾਰ ਹੋ ਗਏ। ਔਰਤ ਦਾ ਪਤੀ ਡਰਾਈਵਰ ਹੈ। ਪੀੜਤਾ ਦੀ ਪਛਾਣ 22 ਸਾਲਾ ਲਵਪ੍ਰੀਤ ਕੌਰ ਵਜੋਂ ਹੋਈ ਹੈ।

24 ਜੂਨ 2022 ਨੂੰ ਹੋਈ ਸੀ ਲਵ ਮੈਰਿਜ 

ਮ੍ਰਿਤਕਾ ਦੇ ਪਿਤਾ ਗੁਰਬਖਸ਼ ਸਿੰਘ ਵਾਸੀ ਨਿਊ ਜਨਤਾ ਨਗਰ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਗੁਰਵਿੰਦਰ ਸਿੰਘ ਨਾਲ 24 ਜੂਨ 2022 ਨੂੰ ਲਵ ਮੈਰਿਜ ਹੋਇਆ ਸੀ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਲਵਪ੍ਰੀਤ ਦੇ ਪਤੀ ਅਤੇ ਹੋਰ ਰਿਸ਼ਤੇਦਾਰਾਂ ਨੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਸੁਹਰੇ ਪਰਿਵਾਰ ਦਾਜ ਲਈ ਕਰਦੇ ਸਨ ਤੰਗ 

ਲਵਪ੍ਰੀਤ ਵੱਲੋਂ ਇਸ ਸਬੰਧੀ ਸ਼ਿਕਾਇਤ ਕਰਨ ਤੋਂ ਬਾਅਦ ਉਸ ਨੇ ਕਈ ਵਾਰ ਇਸ ਮਾਮਲੇ ਵਿੱਚ ਦਖ਼ਲ ਦਿੱਤਾ ਸੀ। ਮੁਲਜ਼ਮ ਉਸ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰਨ ਦਾ ਵਾਅਦਾ ਕਰਦਾ ਸੀ ਪਰ ਕੁਝ ਦਿਨਾਂ ਬਾਅਦ ਫਿਰ ਉਸ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ 18 ਅਪਰੈਲ ਨੂੰ ਲਵਪ੍ਰੀਤ ਨੇ ਆਪਣੀ ਮਾਂ ਨੂੰ ਫੋਨ ਕੀਤਾ ਕਿ ਉਸ ਦੇ ਸਹੁਰੇ ਉਸ ਨੂੰ ਦਾਜ ਲਈ ਫਿਰ ਤੋਂ ਤੰਗ ਪ੍ਰੇਸ਼ਾਨ ਕਰ ਰਹੇ ਹਨ।

ਗੁਰਬਖਸ਼ ਸਿੰਘ ਨੇ ਦੱਸਿਆ ਕਿ ਜਦੋਂ ਉਹ ਹਸਪਤਾਲ ਪੁੱਜੇ ਤਾਂ ਦੇਖਿਆ ਕਿ ਲਵਪ੍ਰੀਤ ਦੀ ਮੌਤ ਹੋ ਚੁੱਕੀ ਸੀ। ਲਵਪ੍ਰੀਤ ਦੇ ਗਲੇ 'ਤੇ ਗਲਾ ਘੁੱਟਣ ਦੇ ਨਿਸ਼ਾਨ ਸਨ ਅਤੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਉਸ ਨੂੰ ਸ਼ੱਕ ਸੀ ਕਿ ਮੁਲਜ਼ਮਾਂ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ।

ਪੁਲਿਸ ਨੇ ਕੀਤਾ ਮਾਮਲਾ ਦਰਜ 

ਪੁਲਿਸ ਚੌਕੀ ਗਾਲਿਬ ਕਲਾਂ ਦੇ ਇੰਚਾਰਜ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 304-ਬੀ (ਦਾਜ ਕਾਰਨ ਮੌਤ) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਸੰਯੁਕਤ ਪਰਿਵਾਰ ਵਿੱਚ ਰਹਿੰਦੇ ਹਨ। 

In The Market