LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

NIA ਵੱਲੋਂ ਪੰਜਾਬ ਸਣੇ 6 ਸੂਬਿਆਂ 'ਚ 50 ਥਾਵਾਂ 'ਤੇ ਵੱਡੇ ਪੱਧਰ 'ਤੇ ਛਾਪੇਮਾਰੀ ਜਾਰੀ

nia0258631

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਖਾਲਿਸਤਾਨੀ ਸਮਰਥਕਾਂ ਉੱਤੇ ਵੱਡਾ ਐਕਸ਼ਨ ਕੀਤਾ ਗਿਆ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ 'ਤੇ ਸ਼ਿਕੰਜਾ ਕੱਸਣ ਲਈ ਸਰਕਾਰੀ ਜਾਂਚ ਏਜੰਸੀ NIA ਵੱਲੋਂ ਕਈ ਥਾਵਾਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਂਚ ਏਜੰਸੀ ਨੇ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਐਨਸੀਆਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚਾਰ ਦਰਜਨ ਤੋਂ ਵੱਧ ਯਾਨੀ ਕਰੀਬ 50 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਅੱਤਵਾਦੀਆਂ, ਡਰੱਗ ਡੀਲਰਾਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਨੂੰ ਖਤਮ ਕਰਨ ਲਈ NIA ਰਾਹੀਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ 'ਚ 30 ਥਾਵਾਂ, ਰਾਜਸਥਾਨ 'ਚ 13, ਹਰਿਆਣਾ 'ਚ 4, ਉੱਤਰਾਖੰਡ 'ਚ 2 ਅਤੇ ਦਿੱਲੀ ਅਤੇ ਉੱਤਰ ਪ੍ਰਦੇਸ਼ 'ਚ 1-1 ਸਥਾਨ ਹੈ।

ਬਠਿੰਡਾ 'ਚ ਬੁੱਧਵਾਰ ਸਵੇਰੇ ਕਰੀਬ 6 ਵਜੇ NIA ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੋੜ ਮੰਡੀ ਪਹੁੰਚੀਆਂ। ਟੀਮ ਵੱਲੋਂ ਪਿੰਡ ਜੇਠੂਕੇ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੁਰੀ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਗੁਰੀ ਬਠਿੰਡਾ ਪੁਲੀਸ ਨੂੰ ਕਤਲ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਹੈ। ਦੀ ਟੀਮ ਹੈਰੀ ਮੋਰ ਦੇ ਘਰ ਪਹੁੰਚ ਗਈ ਹੈ। ਹੈਰੀ ਦਾ ਵੀ ਕਈ ਮਾਮਲਿਆਂ ਵਿੱਚ ਨਾਮ ਹੈ।

ਕੁਝ ਦਿਨ ਪਹਿਲਾਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ 'ਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਪੰਜਾਬ ਸਥਿਤ ਘਰ 'ਤੇ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਚਿਪਕਾਇਆ ਸੀ। ਨਿੱਝਰ ਦਾ ਘਰ ਜਲੰਧਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਵਿੱਚ ਹੈ। ਜਿਸ ਨੂੰ ਪਿਛਲੇ ਡੇਢ ਸਾਲ ਤੋਂ ਤਾਲਾ ਲੱਗਿਆ ਹੋਇਆ ਹੈ। ਐਨਆਈਏ ਦੀ ਟੀਮ ਸ਼ਨੀਵਾਰ ਨੂੰ ਇੱਥੇ ਪਹੁੰਚੀ ਸੀ।

In The Market