LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਪੰਜਾਬ ਡੀ.ਜੀ.ਪੀ.ਸੁਮੇਧ ਸੈਣੀ ਨੂੰ ਨੋਟਿਸ ਜਾਰੀ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

dgp sumedh saini

ਚੰਡੀਗੜ੍ਹ (ਇੰਟ.)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪਹਿਲਾਂ ਦਿੱਤੀ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਨੋਟਿਸ ਜਾਰੀ ਕਰਦਿਆਂ 7 ਅਕਤੂਬਰ ਤੱਕ ਜਵਾਬ ਦਾਇਰ ਕਰਨ ਲਈ ਆਖ ਦਿੱਤਾ ਹੈ। ਪੰਜਾਬ ਸਰਕਾਰ ਨੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਰਾਹੀਂ ਦਾਇਰ ਪਟੀਸ਼ਨ ਵਿੱਚ ਸਾਬਕਾ ਡੀਜੀਪੀ ਸੈਣੀ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਸਰਕਾਰ ਨੇ ਆਪਣੀ ਪਟੀਸ਼ਨ ਵਿੱਚ ਸਾਬਕਾ ਡੀਜੀਪੀ ’ਤੇ ਅਦਾਲਤ ਦੇ ਹੁਕਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ ਹੈ। ਵਿਜੀਲੈਂਸ ਬਿਊਰੋ ਵੱਲੋਂ ਸੁਮੇਧ ਸੈਣੀ ਖ਼ਿਲਾਫ਼ ਆਮਦਨ ਵਸੀਲਿਆਂ ਤੋਂ ਵੱਧ ਸੰਪਤੀ ਬਣਾਉਣ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੂੰ ਅਮੀਰ ਬਣਾਉਣ ਅਤੇ ਦੋਵਾਂ ਦੇ ਖਾਤਿਆਂ ਵਿੱਚ ਕਰੋੜਾਂ ਰੁਪਏ ਦੇ ਲੈਣ ਦੇਣ ਦੀ ਗੱਲ ਕਹੀ ਗਈ ਹੈ।

Former Punjab DGP Sumedh Saini appears before SIT in 1991 Multani case |  Deccan Herald

ਅਮਰੀਕਾ ਦੇ ਫਲੋਰੀਡਾ ਵਿਚ ਹੋਈ ਫਾਇਰਿੰਗ ਵਿਚ 4 ਲੋਕਾਂ ਦੀ ਮੌਤ

ਦੱਸਣਯੋਗ ਹੈ ਕਿ ਲੰਘੇ ਦਿਨ ਐਸ.ਆਈ.ਟੀ. ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਇਕ ਵਾਰ ਫਿਰ ਨੋਟਿਸ ਭੇਜ ਕੇ ਆਪਣੀ ਆਵਾਜ਼ ਦੇ ਨਮੂਨੇ 6 ਸਤੰਬਰ ਤੱਕ ਦਿੱਲੀ ਦੀ ਸੀ.ਐਫ.ਐਸ.ਐਲ. ਲੈਬਾਰਟਰੀ ਵਿਚ ਜਮ੍ਹਾਂ ਕਰਵਾਉਣ ਲਈ ਕਿਹਾ ਸੀ। ਜਿਸ ਮਗਰੋਂ ਸੈਣੀ ਨੇ ਇਕ ਵਾਰ ਫਿਰ ਤੋਂ ਹਾਈ ਕੋਰਟ ਦਾ ਰੁੱਖ ਕੀਤਾ ਕਿ ਆਵਾਜ਼ ਦੇ ਸੈਂਪਲ ਲੈਣ ਦੇ ਬਹਾਨੇ ਉਸਨੂੰ ਫਿਰ ਤੋਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

In The Market