LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab School News: ਹੁਣ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਵੀ ਪ੍ਰਾਈਵੇਟ ਵਾਲਿਆਂ ਵਾਂਗ ਸਕੂਲੀ ਬੱਸਾਂ 'ਤੇ ਕਰਨਗੀਆਂ ਸਫਰ

school78945897

Punjab News: ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਬੱਸਾਂ ਦਾ ਸਫਰ ਸ਼ੁਰੂ ਕਰਨ ਦੀ ਗੱਲ ਆਖੀ ਸੀ ਜਿਸ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ। ਬਠਿੰਡਾ ਦੇ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹੁਣ ਸਕੂਲੀ ਵਿਦਿਆਰਥਣਾਂ ਨੂੰ ਦੂਰ ਦੁਰਾਡੇ ਤੋਂ ਸਕੂਲ ਲਿਆਉਣ ਅਤੇ ਛੱਡਣ ਲਈ ਬੱਸਾਂ ਦਾ ਪ੍ਰਬੰਧ ਕਰ ਦਿੱਤਾ ਹੈ ਕਿਉਂਕਿ ਇਸ ਤੋਂ ਪਹਿਲਾਂ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਬੱਚੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਵੱਲੋਂ ਇਹ ਵੀ ਇੱਕ ਵਾਅਦਾ ਕੀਤਾ ਗਿਆ ਸੀ ਕਿ ਪ੍ਰਾਈਵੇਟ ਸਕੂਲਾਂ ਵਾਲਿਆਂ ਵਾਂਗ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੀ ਸਰਕਾਰ ਬੱਸਾਂ ਦਾ ਪ੍ਰਬੰਧ ਕਰੇਗੀ ਜੋ ਹੁਣ ਪੂਰਾ ਹੋਣਾ ਸ਼ੁਰੂ ਹੋ ਗਿਆ। 

 ਇਸ ਦੀ ਸ਼ੁਰੂਆਤ ਬਠਿੰਡਾ ਸ਼ਹਿਰੀ ਤੋਂ ਐਮਐਲਏ ਜਗਰੂਪ ਸਿੰਘ ਗਿੱਲ ਵੱਲੋਂ ਸ਼ੁਰੂ ਕੀਤੀ ਗਈ ਉਹਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅੱਜ ਮੇਰੇ ਹਲਕੇ ਦੇ ਇਸ ਸਕੂਲ ਦੇ ਬੱਚੇ ਹੁਣ ਬੱਸਾਂ ਵਿੱਚ ਸਫਰ ਕਰਿਆ ਕਰਨਗੇ। ਦੂਜੇ ਪਾਸੇ ਅਡੀਸ਼ਨਲ ਡਿਪਟੀ ਕਮਿਸ਼ਨਰ ਪੂਨਮ ਸਿੰਘ ਦਾ ਕਹਿਣਾ ਹੈ ਕਿ ਇਸ ਨਾਲ ਬੱਚੀਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਹੀਂ ਹੋਵੇਗੀ ਅਤੇ ਬੱਚਿਆਂ ਦੀ ਸਕਿਉਰਟੀ ਲਈ ਇੱਕ ਐਪ ਵੀ ਲਾਂਚ ਕੀਤੀ ਗਈ ਹੈ ਅਤੇ ਲੜਕੀਆਂ ਦੀ ਸੇਫਟੀ ਲਈ ਮਹਿਲਾ ਸਹਾਇਕ ਦਾ ਵੀ ਬੱਸ ਵਿੱਚ ਪ੍ਰਬੰਧ ਕੀਤਾ ਗਿਆ ਹੈ ਬੱਸ ਵਿੱਚ ਸਫਰ ਕਰਨ ਵਾਲੇ ਵਿਦਿਆਰਥੀਆਂ ਦਾ ਐਪ ਸਹਾਰੇ ਪ੍ਰਿੰਸੀਪਲ ਨਾਲ ਜੁੜੇ ਰਹਿਣਗੇ

In The Market