LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

huy678
ਚੰਡੀਗੜ੍ਹ: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ’ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ’ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਮਰਪਿਤ ਹੋਵੇਗਾ। ਅੱਜ ਤੋਂ ਇਸ ਸਪਤਾਹ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਪ੍ਰਭਾਵਸ਼ਾਲੀ ਸੰਦੇਸ਼ ਦੇ ਕੇ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਾਂਝੀ ਇੱਛਾ ਨਾਲ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਅਪੀਲ ਕੀਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਦੇ ਨੰਬਰ 95012-00200 ’ਤੇ ਵਟਸਐਪ ਰਾਹੀਂ ਪਹੁੰਚ ਕਰਕੇ ਸਹੀ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦੀ ਅਟੱਲ ਵਚਨਬੱਧਤਾ ਹੇਠ ਭ੍ਰਿਸ਼ਟਾਚਾਰ ਦੇ ਹਰੇਕ ਮਾਮਲੇ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। 
ਇਹਨਾਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਕਿਹਾ ਕਿ ਹਫਤੇ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਸਰਕਾਰੀ ਦਫਤਰਾਂ ਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਸਬੰਧੀ ਸਮੂਹਿਕ ਮਿਸ਼ਨ ਵਿੱਚ ਲੋਕਾਂ ਦੀ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ’ਵਿਜੀਲੈਂਸ ਜਾਗਰੂਕਤਾ ਹਫ਼ਤਾ’ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਂਝੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਾਰੇ ਖੇਤਰੀ ਅਧਿਕਾਰੀ ’ਭ੍ਰਿਸ਼ਟਾਚਾਰ ਮੁਕਤ ਸੂਬਾ’ ਬਣਾਉਣ ਦੇ ਨੇਕ ਕਾਰਜ ਵਿੱਚ ਲੋਕਾਂ ਨੂੰ ਉਤਸ਼ਾਹੀ ਭਾਗੀਦਾਰ ਵਜੋਂ ਸ਼ਾਮਲ ਕਰਨ ਲਈ ਯਤਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਹਫ਼ਤਾ ਅਧਿਕਾਰੀਆਂ/ਕਰਮਚਾਰੀਆਂ ਲਈ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਰਕਰਾਰ ਰੱਖਦਿਆਂ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ। ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ, ਵਿਜੀਲੈਂਸ ਦੇ ਬਕਾਇਆ ਮਾਮਲਿਆਂ ਦੇ ਬੈਕਲਾਗ ਦਾ ਨਿਪਟਾਰਾ ਕਰਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਹੋਰ ਹੁਲਾਰਾ ਦੇਣ ਦਾ ਸੱਦਾ ਦਿੱਤਾ।
 
In The Market