LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਤੇ 10 ਦਸੰਬਰ ਨੂੰ ਓਲੰਪੀਆਡ : ਹਰਜੋਤ ਬੈਂਸ

harjotbains01230000014

ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ।

ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ।

In The Market