SAD ਦੇ ਸਥਾਪਨਾ ਦੇ 100 ਸਾਲ ਪੂਰੇ ਹੋਣ ‘ਤੇ ਮੋਗਾ ‘ਚ ਅਕਾਲੀ ਦਲ ਵੱਲੋਂ ਕੀਤਾ ਜਾਵੇਗਾ ਸ਼ਕਤੀ ਪ੍ਰਦਰਸ਼ਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ਦੇ ਜਸ਼ਨ ਮਨਾਉਣ ਲਈ ਕਿੱਲੀ ਛੇਹਰਟਾ ਵਿਖੇ ਤਿਆਰੀਆਂ ਜ਼ੋਰਾਂ ‘ਤੇ ਹਨ।ਇਸ ਤਿਆਰੀ ਦਾ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ਦੇ ਜਸ਼ਨ ਮਨਾਉਣ ਲਈ ਕਿੱਲੀ ਛੇਹਰਟਾ ਵਿਖੇ ਤਿਆਰੀਆਂ ਜ਼ੋਰਾਂ ‘ਤੇ ਹਨ।ਇਸ ਤਿਆਰੀ ਦਾ ਜਾਇਜ਼ਾ ਲੈਣ ਵਾਸਤੇ ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ (Dr.Daljit Singh Cheema) ਆਪਣੀ ਟੀਮ ਸਮੇਤ ਮੋਗਾ (Moga) ਪਹੁੰਚ ਗਏ ਹਨ ਅਤੇ ਉਹਨਾਂ ਨੇ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਤੇ ਤਿਆਰੀਆਂ ਦੀ ਸਮੀਖਿਆ ਕੀਤੀ।

ਪਾਰਟੀ ਵੱਲੋਂ ਇਸ ਰੈਲੀ ਨੁੰ ਸਫਲ ਬਣਾਉਣ ਲਈ ਪੂਰੀ ਮਿਹਨਤ ਕੀਤੀ ਜਾ ਰਹੀ ਹੈ। ਪਾਰਟੀ ਨੇ ਪੰਜਾਬ ਭਰ ਵਿਚ ਆਪਣੇ ਉਮੀਦਵਾਰਾਂ ਨੁੰ ਆਪੋ ਆਪਣੇ ਹਲਕੇ ਤੋਂ ਵੱਧ ਤੋਂ ਵੱਧ ਗਿਣਤੀ ਵਿਚ ਵਰਕਰ ਮੋਗਾ ਰੈਲੀ ਵਿਚ ਲਿਆਉਣ ਵਾਸਤੇ ਆਖਿਆ ਹੈ। ਇਹ ਰੈਲੀ 14 ਦਸੰਬਰ ਦਿਨ ਮੰਗਲਵਾਰ ਨੁੰ ਹੋ ਰਹੀ ਹੈ।

ਰੈਲੀ ਵਾਸਤੇ ਕਿੱਲੀ ਚਾਹਲਾਂ ਵਿਚ ਵਿਸ਼ਾਲ ਪੰਡਾਲ ਲਗਾਇਆ ਗਿਆ ਹੈ ਤੇ ਵਰਕਰਾਂ ਨੁੰ ਲਿਆਉਣ ਵਾਸਤੇ ਵੱਡੀ ਗਿਣਤੀ ਵਿਚ ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ। ਪਾਰਕਿੰਗ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *