LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਇਸ ਦਿਨ ਪੈਟਰੋਲ ਪੁਆਉਣ ਉਤੇ ਮਿਲੇਗੀ ਕੀਮਤ ਵਿਚ ਭਾਰੀ ਛੋਟ, ਜਾਣੋ ਤਰੀਕਾ 

petrol new

ਜਲੰਧਰ–ਪ੍ਰਸ਼ਾਸਨ ਪੈਟਰੋਲ ਪੁਆਉਣ ਵੇਲੇ ਕੀਮਤਾਂ ਵਿਚ ਭਾਰੀ ਛੋਟ ਦੇਣ ਜਾ ਰਿਹਾ ਹੈ। ਸਪੈਸ਼ਲ ਦਿਨ ਤੇਲ ਦੀਆਂ ਕੀਮਤਾਂ ’ਤੇ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਤੇ ਵੋਟ ਪ੍ਰਤੀਸ਼ਤਤਾ ਨੂੰ 70 ਫ਼ੀਸਦੀ ਤੋਂ ਪਾਰ ਕਰਨ ਲਈ ਸ਼ੁਰੂ ਕੀਤੀ ਗਈ ਨਵੀਂ ਪਹਿਲਕਦਮੀ ਤਹਿਤ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਹਿੱਸੇਦਾਰੀ ਕੀਤੀ ਹੈ। ਇਸ ਤਹਿਤ ਵੋਟਾਂ ਵਾਲੇ ਦਿਨ ਤੇਲ ਦੀਆਂ ਕੀਮਤਾਂ ’ਤੇ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅਮਰ ਹਾਈਵੇ ਫਿਲਿੰਗ ਸਟੇਸ਼ਨ ਪਰਾਗਪੁਰ, ਅਮਰ ਹਾਈਵੇ ਫਿਲਿੰਗ ਸਟੇਸ਼ਨ ਕਰਤਾਰਪੁਰ ਤੇ ਰੱਖਾ ਫਿਲਿੰਗ ਸਟੇਸ਼ਨ ਸੂਰਾਨੁੱਸੀ ਨੇ 1 ਜੂਨ ਨੂੰ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਵੋਟਰ ਆਪਣੀ ਉਂਗਲੀ ’ਤੇ ਸਿਆਹੀ ਦਾ ਨਿਸ਼ਾਨ ਦਿਖਾ ਕੇ ਪੈਟਰੋਲ ਤੇ ਡੀਜ਼ਲ ’ਤੇ ਪ੍ਰਤੀ ਲੀਟਰ 2 ਰੁਪਏ ਤੇ 5 ਰੁਪਏ ਐਕਸ. ਪੀ. 100 ਪੈਟਰੋਲ ’ਤੇ ਛੋਟ ਪ੍ਰਾਪਤ ਕਰ ਸਕਦੇ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵਪਾਰੀ ਵਰਗ ਦਾ ਇਹ ਵੱਡਾ ਸਵੈ-ਇੱਛੁਕ ਉਪਰਾਲਾ ਜ਼ਿਲ੍ਹੇ ’ਚ 70 ਫ਼ੀਸਦੀ ਤੋਂ ਵੱਧ ਵੋਟਾਂ ਪਾਉਣ ਦੇ ਟੀਚੇ ਨੂੰ ਹਾਸਲ ਕਰਨ ’ਚ ਸਹਾਈ ਸਿੱਧ ਹੋਵੇਗਾ।

In The Market