ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ‘ਇੱਕ ਦੇਸ਼ ਇੱਕ ਚੋਣ’ ਦੇ ਵਿਚਾਰ ਦਾ ਵਿਰੋਧ ਕੀਤਾ ਹੈ। ਭਾਜਪਾ ਸਰਕਾਰ ਵੱਲੋਂ ਇੱਕ ਦੇਸ਼ ਇੱਕ ਚੋਣ’ ਲਈ ਕਮੇਟੀ ਦੇ ਗਠਨ 'ਤੇ 'ਆਪ' ਨੇ ਕਿਹਾ ਕਿ ਭਾਰਤ 'ਚ ਇੱਕ ਦੇਸ਼ ਇੱਕ ਚੋਣ’ ਨੂੰ ਲਾਗੂ ਕਰਨਾ ਅਮਲੀ ਤੌਰ 'ਤੇ ਸੰਭਵ ਨਹੀਂ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਵੱਖ-ਵੱਖ ਰਾਜਾਂ (ਜਿਸ ਵਿੱਚ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਸ਼ਾਵਾਂ ਦੇ ਲੋਕ ਰਹਿੰਦੇ ਹਨ) ਦਾ ਸੰਘ ਹੈ।
ਭਾਜਪਾ ਦਾ ਇੱਕ ਰਾਸ਼ਟਰ ਇੱਕ ਚੋਣ, ਇੱਕ ਰਾਸ਼ਟਰ ਇੱਕ ਪਾਰਟੀ, ਇੱਕ ਰਾਸ਼ਟਰ ਇੱਕ ਧਰਮ ਅਤੇ ਇੱਕ ਰਾਸ਼ਟਰ ਇੱਕ ਭਾਸ਼ਾ ਦਾ ਵਿਚਾਰ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੇ ਸਾਰ ਦੇ ਵਿਰੁੱਧ ਹੈ। ਕੰਗ ਨੇ ਕਿਹਾ ਕਿ ਭਾਜਪਾ ਇੰਡੀਆ ਬਲਾਕ ਅਤੇ ਉਸ ਦੀ ਤਾਕਤ ਤੋਂ ਡਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਵਿਚਾਰਧਾਰਕ ਵਖਰੇਵਿਆਂ ਦੇ ਬਾਵਜੂਦ ਵੱਖ-ਵੱਖ ਪਾਰਟੀਆਂ ਇੱਕ ਸਾਂਝੇ ਮੰਚ 'ਤੇ ਆਈਆਂ ਹਨ। ਅਸੀਂ ਭਾਰਤ ਦੇ 140 ਕਰੋੜ ਲੋਕਾਂ ਦੀ ਨੁਮਾਇੰਦਗੀ ਕਰਨੀ ਹੈ ਅਤੇ ਆਪਣੇ ਦੇਸ਼ ਅਤੇ ਲੋਕਤੰਤਰ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜ ਵੱਡੇ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਪਰ ਭਾਜਪਾ ਆਪਣਾ ਮੈਦਾਨ ਗੁਆ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Noida Accident News: कम विजिबिलिटी के कारण आपस में टकराईं गाड़ियां, दो मोटरसाइकिल सवारों की मौत, 12 घायल
Indian Bank Recruitment 2024: बैंक में नौकरी पाने का सुनेहरा मौका! 30 नवंबर तक अप्लाई करने का मौका, जाने चयन प्रक्रिया
Himachal Pradesh : दर्दनाक हादसा! शादी से लौट रहा परिवार हुआ हादसे का शिकार, 3 लोगों की मौत