LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਮ੍ਰਿਤਸਰ 'ਚ ਪਹਿਲੇ School of Eminence ਦੀ ਸ਼ੁਰੂਆਤ, ਕੇਜਰੀਵਾਲ ਤੇ CM ਮਾਨ ਨੇ ਕੀਤਾ ਉਦਘਾਟਨ, ਜਾਣੋ ਕੀ ਕਿਹਾ

scool5689

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ। ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦੇ ਬਾਹਰ ਸੀਪੀ ਨੌਨਿਹਾਲ ਤੇ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਤਾਇਨਾਤ ਸਨ। ਰੈਲੀ ਵਾਲੇ ਮੈਦਾਨ 'ਚ ਗਾਇਕ ਕੁਲਵਿੰਦਰ ਬਿੱਲਾ ਨੇ ਲੋਕਾਂ ਦਾ ਮਨੋਰੰਜਨ ਕੀਤਾ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਤਿੰਨ ਦਿਨਾਂ ਲਈ ਪੰਜਾਬ ਆ ਗਏ ਹਨ। ਉਹ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਕੁਝ ਵੱਡੀਆਂ ਗਾਰੰਟੀਆਂ ਪੂਰੀਆਂ ਕਰਨਗੇ। ਉਹ ਪੰਜਾਬ ਦੇ ਸਨਅਤਾਕਾਰਾਂ ਨਾਲ ਬੈਠਕਾਂ ਕਰੇਕ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। 

ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪੁਰਾਣੇ ਸਕੂਲ ਨਹੀ ਸਗੋਂ ਨਵੇਂ ਆਧੁਨਿਕ ਸਹੂਲਤਾਂ ਵਾਲੇ ਸਕੂਲ ਹੋਣਗੇ। ਉਨ੍ਹਾਂ ਨੇ ਕਿਹਾ ਹੈ ਕਿ ਮੁੱਢਲੀ ਸਿੱਖਿਆ ਢਾਂਚੇ ਨੂੰ ਇੰਨ੍ਹਾਂ ਮਜ਼ਬੂਤ ਕੀਤਾ ਜਾਵੇਗਾ ਤਾਂ ਕਿ ਸਾਡੇ ਬੱਚੇ ਸਿੱਖਿਆ ਲੈ ਕੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣਗੇ।

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲਾਂ ਦਾ ਹੋ ਰਿਹਾ ਵਿਕਾਸ ਗਰੀਬਾਂ ਦੇ ਸੁਪਨਿਆ ਨੂੰ ਪੂਰਾ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਗਰੀਬਾਂ ਦੇ ਬੱਚਿਆ ਲਈ ਵਧੀਆ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਜਾਣੇ ਰਲ ਮਿਲ ਕੇ ਕੰਮ ਕਰ ਰਹੇ ਹਾਂ ਜਿਸ ਨਾਲ ਕ੍ਰਾਂਤੀ ਆ ਰਹੇ ਹਨ। ਕੇਜਰੀਵਾਲ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ 117 ਸਕੂਲ ਬਣਾਏ ਜਾਣਗੇ।

In The Market