ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਨੇ ਅੱਜ ਕੇਦਾਰਨਾਥ ਧਾਮ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਓਮ ਨਮਹ ਸ਼ਿਵਾਯ ਦਾ ਜੈਕਾਰਾ ਲਗਾਇਆ ਅਤੇ ਮੰਦਰ ‘ਚ ਮੌਜੂਦ ਸ਼ਰਧਾਲੂਆਂ ਨਾਲ ਤਸਵੀਰਾਂ ਵੀ ਖਿਚਵਾਈਆਂ।
Also Read : ਦੀਵਾਲੀ ਮੌਕੇ ਸਿਰਫ 2 ਘੰਟੇ ਹੀ ਚਲਾ ਸਕੋਗੇ ਪਟਾਕੇ, ਜਾਣੋ ਬਾਕੀ ਤਿਉਹਾਰਾਂ ਦਾ ਟਾਈਮ ਟੇਬਲ
ਦੱਸ ਦਈਏ ਕਿ ਇਸ ਤੋਂ ਪਹਿਲਾਂ ਇਨ੍ਹਾਂ ਨੇਤਾਵਾਂ ਨੇ ਪੰਜਾਬ ‘ਚ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਇਹ ਲੋਕ ਕੇਦਾਰਨਾਥ ਧਾਮ ਲਈ ਰਵਾਨਾ ਹੋ ਗਏ।






