LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Amritsar News: ਤਰਨਤਾਰਨ 'ਚ ਸਰਹੱਦ 'ਤੇ ਮਿਲਿਆ ਪਾਕਿਸਤਾਨੀ ਡਰੋਨ, BSF ਪੁਲਿਸ ਨੇ ਸ਼ੁਰੂ ਕੀਤਾ ਸਰਚ ਅਭਿਆਨ

drone45

Amritsar News: ਭਾਰਤ-ਪਾਕਿਸਤਾਨ ਸਰਹੱਦ 'ਤੇ ਅੱਜ ਫਿਰ ਤੋਂ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸਰਹੱਦ 'ਤੇ ਡਰੋਨ ਨੂੰ ਜ਼ਬਤ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇਹ ਸਰਚ ਆਪਰੇਸ਼ਨ ਚਲਾਇਆ। ਡਰੋਨ ਮਿਲਣ ਤੋਂ ਬਾਅਦ ਆਸਪਾਸ ਦੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਡਰੋਨ ਤੋਂ ਇਲਾਵਾ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਬੀਐਸਐਫ ਅਧਿਕਾਰੀਆਂ ਮੁਤਾਬਕ ਇਹ ਡਰੋਨ ਪੰਜਾਬ ਦੇ ਤਰਨਤਾਰਨ ਦੇ ਸਰਹੱਦੀ ਪਿੰਡ ਮਸਤਗੜ੍ਹ ਤੋਂ ਬਰਾਮਦ ਕੀਤਾ ਗਿਆ ਹੈ। ਚੌਕਸੀ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਤਰਨਤਾਰਨ ਦੇ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਡਰੋਨ ਮਸਤਗੜ੍ਹ ਦੇ ਖੇਤਾਂ ਵਿੱਚ ਡਿੱਗਿਆ ਮਿਲਿਆ। ਜਿਸ ਤੋਂ ਬਾਅਦ ਡਰੋਨ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਡੀਜੇਆਈ ਮੈਟਰਿਸ ਡਰੋਨ ਸੀ, ਜਿਸ ਦੀ ਵਰਤੋਂ ਪਾਕਿਸਤਾਨੀ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਕਰਦੇ ਹਨ।

ਚੌਥਾ ਡਰੋਨ ਜੁਲਾਈ ਮਹੀਨੇ ਵਿੱਚ ਬਰਾਮਦ ਹੋਇਆ
ਚਾਰ ਦਿਨ ਪਹਿਲਾਂ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਹਸੀਮਪੁਰਾ ਦੇ ਬਾਹਰਵਾਰ ਖੇਤਾਂ ਵਿੱਚੋਂ ਡਰੋਨ ਬਰਾਮਦ ਹੋਇਆ ਸੀ। ਇਸ ਦੇ ਨਾਲ ਹੀ ਜੁਲਾਈ ਮਹੀਨੇ 'ਚ ਹੁਣ ਤੱਕ 4 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ 8 ਜੁਲਾਈ ਨੂੰ ਤਰਨਤਾਰਨ ਦੇ ਰਾਜੋਕੇ ਅਤੇ 9 ਜੁਲਾਈ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਵਿਖੇ ਡਰੋਨ ਮਿਲਿਆ ਸੀ।

In The Market