ਪਪਲਪ੍ਰੀਤ ਨੂੰ ਕੱਥੂਨੰਗਲ ਤੋਂ ਕੀਤਾ ਗ੍ਰਿਫ਼ਤਾਰ : IG ਸੁਖਚੈਨ ਗਿੱਲ

Operation Amritpal: ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੱਥੂਨੰਗਲ…

Operation Amritpal: ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੱਥੂਨੰਗਲ ਤੋਂ  ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਹੈ ਕਿ ਪਪਲਪ੍ਰੀਤ ਸਿੰਘ ਖਿਲਾਫ ਐੱਨਐਸਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ 6 ਮਾਮਲੇ ਹੋਰ ਵੀ ਦਰਜ ਹਨ। ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਪਿਛਲੇ ਕਾਫੀ ਦਿਨਾਂ ਤੋਂ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀ ਭਾਲ ਕਰ ਰਹੀਆਂ ਸਨ। ਆਈਜੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਦੋਵਾਂ ਨੂੰ ਭਗੌੜੇ ਐਲਾਨਿਆ ਗਿਆ ਸੀ। ਪੁਲਿਸ ਵੱਲੋਂ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ।

Leave a Reply

Your email address will not be published. Required fields are marked *