LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਆਈਏਐਸ ਅਧਿਕਾਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਪਰਮਪਾਲ ਕੌਰ ਭਾਜਪਾ ਵਿਚ ਸ਼ਾਮਲ, ਆਪ ਸਰਕਾਰ ਨੇ ਅਸਤੀਫਾ ਕੀਤਾ ਨਾਮਜ਼ੂਰ  

parampal kaur

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੁੱਤ ਤੇ ਨੂੰਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਮਲੂਕਾ ਤੇ ਪਰਮਪਾਲ ਕੌਰ ਨੇ ਅੱਦ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਚਰਚਾ ਇਹ ਵੀ ਹੈ ਕਿ ਪਰਮਪਾਲ ਕੌਰ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਕੇਡਰ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਪਰਮਪਾਲ 2011 ਬੈਚ ਦੇ ਆਈਏਐਸ ਅਧਿਕਾਰੀ ਸਨ। ਉਹ ਇਸ ਸਾਲ ਅਕਤੂਬਰ 'ਚ ਰਿਟਾਇਰ ਹੋਣ ਵਾਲੇ ਸੀ। 
ਉਧਰ, ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਵੱਲੋਂ ਆਈਏਐੱਸ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਅੱਜ ਆਪਣੇ ਪਤੀ ਨਾਲ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਪਰਮਪਾਲ ਕੌਰ ਦੇ ਅਸਤੀਫ਼ੇ  ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ ਆਈਏਐੱਸ ਅਫਸਰ ਦੇ ਤੌਰ 'ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ। ਬੀਬਾ ਜੀ ਆਈਏਐੱਸ ਅਹੁਦਾ ਛੱਡਣ ਦੇ ਕੋਈ ਤੌਰ ਤਰੀਕੇ ਹਨ। ਕਿਰਪਾ ਕਰ ਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ 'ਚ ਪੈ ਸਕਦੀ ਹੈ।

In The Market