LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਟਿਆਲਾ : ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀਆਂ ਨੂੰ ਆਈਆਂ ਖੂ.ਨ ਦੀਆਂ ਉਲਟੀਆਂ

choco late

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌ.ਤ ਦਾ ਮਾਮਲਾ ਅਜੇ ਸੁਲਝਿਆ ਨਹੀਂ ਸੀ ਕਿ ਇਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਮਿਆਦ ਪੁਗ ਚੁੱਕੀ ਚਾਕਲੇਟ ਖਾਣ ਨਾਲ ਬੱਚੀ ਨੂੰ ਖੂ.ਨ ਦੀਆਂ ਉਲਟੀਆਂ ਆਉਣ ਲੱਗੀਆਂ। ਡੇਢ ਸਾਲ ਦੀ ਬੱਚੀ ਰਾਵਿਆ ਨੂੰ ਗੰਭੀਰ ਰੂਪ 'ਚ ਬਿਮਾਰ ਹੋਣ ਉਤੇ ਹਸਪਤਾਲ ਦਾਖਲ ਕਰਵਾਇਆ ਗਿਆ। 
ਲੁਧਿਆਣਾ 'ਚ ਰਹਿਣ ਵਾਲੀ ਇਸ ਲੜਕੀ ਦੇ ਪਰਿਵਾਰਕ ਮੈਂਬਰ ਵਿੱਕੀ ਨੇ ਦੱਸਿਆ ਕਿ ਲੜਕੀ ਲੁਧਿਆਣਾ ਤੋਂ ਉਨ੍ਹਾਂ ਦੇ ਘਰ ਰਿਸ਼ਤੇਦਾਰੀ 'ਚ ਆਈ ਸੀ। ਰਾਵਿਆ ਨੂੰ ਤੋਹਫੇ ਵਜੋਂ ਚਾਕਲੇਟ, ਕਰਿਸਪਸ, ਜੂਸ ਆਦਿ ਵਾਲਾ ਗਿਫਟ ਪੈਕ ਬਾਲਟੀ ਦਿੱਤਾ ਗਿਆ। ਬੁੱਧਵਾਰ ਨੂੰ ਲੜਕੀ ਪਟਿਆਲਾ ਤੋਂ ਲੁਧਿਆਣਾ ਗਈ ਸੀ। ਵੀਰਵਾਰ ਨੂੰ ਲੁਧਿਆਣਾ 'ਚ ਬਾਲਟੀ ਖੋਲ੍ਹ ਕੇ ਚਾਕਲੇਟ ਖਾਧੀ ਸੀ। ਰਿਸ਼ਤੇਦਾਰ ਵਿੱਕੀ ਨੇ ਦੱਸਿਆ ਕਿ ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਰਾਵਿਆ ਦੀ ਹਾਲਤ ਨਾਜ਼ੁਕ ਹੋ ਗਈ ਸੀ। ਪਹਿਲਾਂ ਤਾਂ ਇਹ ਸੋਚਿਆ ਜਾ ਰਿਹਾ ਸੀ ਕਿ ਬੱਚੀ ਨੂੰ ਕੋਈ ਮਾਮੂਲੀ ਤਕਲੀਫ਼ ਹੋਈ ਹੋਵੇਗੀ ਪਰ ਸਮੇਂ ਦੇ ਨਾਲ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਖ਼ੂਨ ਦੀਆਂ ਉਲਟੀਆਂ ਆਉਣ ਲੱਗੀਆਂ, ਜਿਸ ਕਾਰਨ ਉਸ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਸ ਬਾਲਟੀ ਵਿਚੋਂ ਇੱਕ ਹੋਰ ਚਾਕਲੇਟ 22 ਸਾਲ ਦੀ ਲੜਕੀ ਨੇ ਖਾ ਲਈ, ਜਿਸ ਦੀ ਹਾਲਤ ਵਿਗੜ ਗਈ ਪਰ ਬਾਅਦ ਵਿੱਚ ਉਸ ਦੀ ਹਾਲਤ ਠੀਕ ਹੋ ਗਈ ਜਦੋਂਕਿ ਲੜਕੀ ਦੀ ਸਿਹਤ ਵਿਗੜ ਗਈ। ਵਿੱਕੀ ਨੇ ਦੱਸਿਆ ਕਿ ਜਦੋਂ ਉਹ ਸਿਹਤ ਵਿਭਾਗ ਦੀ ਟੀਮ ਦੇ ਨਾਲ ਕਿਲੇ ਦੇ ਪਿਛਲੇ ਪਾਸੇ ਸਥਿਤ ਹਲਵਾਈ ਦੀ ਦੁਕਾਨ 'ਤੇ ਪਹੁੰਚਿਆ ਤਾਂ ਉਨ੍ਹਾਂ ਕੋਲੋਂ ਮਿਆਦ ਪੁੱਗ ਚੁੱਕੀਆਂ ਹੋਰ ਵਸਤੂਆਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਜ਼ਬਤ ਕਰ ਲਿਆ। ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਵਿਭਾਗ ਦੇ ਨਾਲ ਪੁਲਿਸ ਮੁਲਾਜ਼ਮਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸਬੰਧਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ।

In The Market