LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Petrol Pump News : 18 ਅਗਸਤ ਤੋਂ ਹਰ ਐਤਵਾਰ ਬੰਦ ਰਿਹਾ ਕਰਨਗੇ ਪੈਟਰੋਲ ਪੰਪ, ਪਹਿਲਾਂ ਹੀ ਭਰਵਾਉਣੀ ਪਵੇਗੀ ਵਾਹਨਾਂ ਦੀ ਟੈਂਕੀ

petrol deisel 0808

ਲੁਧਿਆਣਾ : ਬੀਤੇ ਦਿਨੀਂ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਫੈਸਲਾ ਲਿਆ ਸੀ ਕਿ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ ਤੇ ਐਤਵਾਰ ਨੂੰ ਪੈਟਰੋਲ ਪੰਪ ਬੰਦ ਰਿਹਾ ਕਰਨਗੇ। ਹੁਣ ਇਹ ਫੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਐਲਾਨ ਸਿਰਫ਼ ਲੁਧਿਆਣਾ ਵਿਚ ਕੀਤਾ ਗਿਆ ਹੈ। 
ਪੀਪੀਡੀਏ ਦਾ ਕਹਿਣਾ ਹੈ ਕਿ ਸਾਰਿਆਂ ਨੇ ਆਪਣੇ ਖਰਚੇ ਘਟਾਉਣ ਲਈ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਪਿਛਲੇ 7 ਸਾਲਾਂ ਤੋਂ ਉਨ੍ਹਾਂ ਦੇ ਕਮਿਸ਼ਨ ਵਿੱਚ ਵਾਧਾ ਨਹੀਂ ਕਰ ਰਹੀ, ਜਿਸ ਕਾਰਨ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ। ਇਸ ਵੇਲੇ 2 ਫੀਸਦੀ ਕਮਿਸ਼ਨ ਦਿੱਤਾ ਜਾ ਰਿਹਾ ਹੈ ਜਦਕਿ 5 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ।
ਪੀਪੀਡੀਏ ਦੇ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਦੱਸਿਆ ਕਿ ਸਾਰੇ ਕਾਰੋਬਾਰੀਆਂ ਦਾ ਕਮਿਸ਼ਨ ਵਧ ਜਾਂਦਾ ਹੈ ਪਰ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਪਿਛਲੇ 7 ਸਾਲਾਂ ਤੋਂ ਨਹੀਂ ਵਧਾਇਆ ਗਿਆ। ਜਿਹੜੀ ਵਸਤੂ 80 ਰੁਪਏ ਦੀ ਹੁੰਦੀ ਸੀ, ਉਹ ਅੱਜ 120 ਰੁਪਏ ਤੱਕ ਪਹੁੰਚ ਗਈ ਹੈ ਪਰ ਸਰਕਾਰ ਤੇਲ ਵੇਚਣ ਵਾਲਿਆਂ ਦਾ ਕਮਿਸ਼ਨ ਵਧਾਉਣ 'ਤੇ ਚੁੱਪ ਹੈ।
ਗਾਂਧੀ ਨੇ ਕਿਹਾ ਕਿ ਹਫਤਾਵਾਰੀ ਛੁੱਟੀਆਂ 'ਤੇ ਸਮਾਜਿਕ ਐਮਰਜੈਂਸੀ ਸੇਵਾ ਚਾਲੂ ਰਹੇਗੀ। ਐਂਬੂਲੈਂਸ ਜਾਂ ਸਰਕਾਰੀ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਫ਼ਿਲਹਾਲ ਅੱਜ ਜ਼ਿਲ੍ਹਾ ਪੱਧਰ 'ਤੇ ਮੀਟਿੰਗ ਰੱਖੀ ਗਈ ਹੈ, ਜਲਦ ਹੀ ਪੰਜਾਬ ਪੱਧਰ ਤੇ ਸੂਬਾ ਪੱਧਰ 'ਤੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਵਧਾਇਆ ਜਾ ਸਕੇ।

In The Market