LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮੰਨਣੇ ਪੈਣਗੇ ਇਹ ਨਿਯਮ, ਯੋਗਾ ਮਾਮਲੇ ਤੋਂ ਬਾਅਦ SGPC ਸਖਤ

golden temple sgpc rules 2506

ਅੰਮ੍ਰਿਤਸਰ : ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿਚ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਵੱਲੋ ਯੋਗ ਦਿਵਸ ਉਤੇ ਯੋਗਾ ਕਰਦਿਆਂ ਦੀ ਇਕ ਫੋਟੋ ਸੋਸ਼ਲ ਮੀਡੀਆ ਉਤੇ ਅਪਲੋਡ ਕੀਤੀ ਗਈ ਸੀ। ਇਸ ਤੋਂ ਬਾਅਦ, ਇਹ ਫੋਟੋ ਵਿਵਾਦਾਂ ਵਿਚ ਘਿਰ ਗਈ। ਵਿਵਾਦ ਕਾਫੀ ਭੱਖਿਆ ਤੇ ਅਰਚਨਾ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਐਫਆਈਆਰ ਤਕ ਦਰਜ ਕਰਵਾ ਦਿੱਤੀ ਗਈ ਹੈ। ਹਾਲਾਂਕਿ ਇਸ ਘਟਨਾ ਤੋਂ ਬਾਅਦ ਲੜਕੀ ਨੇ ਸੋਸ਼ਲ ਮੀਡੀਆ ਤੋਂ ਫੋਟੋਆਂ ਹਟਾ ਦਿੱਤੀਆਂ ਹਨ ਅਤੇ ਆਪਣੀ ਗਲਤੀ ਲਈ ਮੁਆਫੀ ਵੀ ਮੰਗੀ ਹੈ।
ਹੁਣ ਇਸ ਮਾਮਲੇ ਨੂੰ ਲੈ ਕੇ ਐਸਜੀਪੀਸੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਕੁਝ ਨਿਯਮ ਲਾਗੂ ਕਰ ਦਿੱਤੇ ਗਏ ਹਨ। ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।
ਆਓ ਅੱਜ ਤੁਹਾਨੂੰ ਦੱਸਦੇ ਹਾਂ ਕਿ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਕੀ ਨਿਯਮ ਹਨ, ਜੋ ਕਿ SGPC ਵੱਲੋਂ ਬਣਾਏ ਗਏ ਹਨ। ਇੱਥੇ ਆਉਣ ਵਾਲੇ ਹਰ ਸ਼ਰਧਾਲੂ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਹ ਨਿਯਮ ਇਸ ਲਈ ਬਣਾਏ ਗਏ ਹਨ ਤਾਂ ਜੋ ਸਿੱਖ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ। ਇਸ ਲਈ ਤੁਹਾਡੇ ਲਈ ਇਸ ਨਿਯਮ ਨੂੰ ਜਾਣਨਾ ਜ਼ਰੂਰੀ ਹੈ।

ਐਸਜੀਪੀਸੀ ਵੱਲੋਂ ਜਾਰੀ ਕੀਤੇ ਗਏ ਨਿਯਮ
1) ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅੰਦਰ ਬੀੜੀ, ਸਿਗਰਟ, ਤੰਬਾਕੂ ਜਾਂ ਹੋਰ ਨਸ਼ੀਲੇ ਪਦਾਰਥ ਲਿਜਾਉਣ ਉਤੇ ਸਖਤ ਪਾਬੰਦੀ ਹੋਵੇਗੀ।
2) ਹਰਿਮੰਦਰ ਸਾਹਿਬ ਅੰਦਰ ਚਿਊਇੰਗ ਗਮ, ਸਨਗਲਾਸ ਅਤੇ ਫੋਟੋਗ੍ਰਾਫੀ ਦੀ ਮਨਾਹੀ ਹੈ।
3) ਸਿਰਫ ਬਾਹਰੀ ਪਰਿਕਰਮਾ ਵਿੱਚ ਫੋਟੋਗ੍ਰਾਫੀ ਦੀ ਇਜਾਜ਼ਤ ਹੈ। ਵਿਸ਼ੇਸ਼ ਕਾਰਨਾਂ ਕਰ ਕੇ, ਹਰਿਮੰਦਰ ਸਾਹਿਬ ਦੇ ਅੰਦਰ ਫੋਟੋਗ੍ਰਾਫੀ ਲਈ ਚੇਅਰਮੈਨ/ਸਕੱਤਰ (SGPC) ਜਾਂ ਹਰਿਮੰਦਰ ਸਾਹਿਬ ਦੇ ਮੈਨੇਜਰ ਤੋਂ ਇਜਾਜ਼ਤ ਲਈ ਜਾ ਸਕਦੀ ਹੈ।
4) ਕੋਈ ਵੀ ਪਵਿੱਤਰ ਸਰੋਵਰ (ਅੰਮ੍ਰਿਤ ਦੇ ਕੁੰਡ) ਵਿੱਚ ਡੁਬਕੀ ਲਾ ਸਕਦਾ ਹੈ ਪਰ ਸਾਬਣ ਜਾਂ ਸ਼ੈਂਪੂ ਦੀ ਵਰਤੋਂ ਨਹੀਂ ਕਰ ਸਕਦਾ।
5) ਸਰੋਵਰ ਵਿੱਚ ਤੈਰਾਕੀ ਦੀ ਮਨਾਹੀ ਹੈ।
6) ਹਰਿਮੰਦਰ ਸਾਹਿਬ ਪਹੁੰਚਣ ਉਤੇ ਆਪਣੇ ਸਿਰ ਨੂੰ ਕੱਪੜੇ (ਜਿਵੇਂ ਰੁਮਾਲ, ਚੁੰਨੀ, ਰੁਮਾਲ ਆਦਿ) ਨਾਲ ਢੱਕਣਾ ਹੋਵੇਗਾ।
7) ਜੇਕਰ ਕਿਸੇ ਕੋਲ ਸਿਰ ਢੱਕਣ ਲਈ ਕੱਪੜੇ ਨਹੀਂ ਹਨ ਤਾਂ ਹਰਿਮੰਦਰ ਸਾਹਿਬ ਵਿੱਚ ਇਸ ਦੀ ਸਹੂਲਤ ਹੈ।
8) ਸਾਰੇ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ‘ਚ ਦਾਖਲ ਹੋਣ ਤੋਂ ਪਹਿਲਾਂ ਜੁੱਤੀਆਂ ਉਤਾਰਨੀਆਂ ਪੈਣਗੀਆਂ। ਇਸ ਤੋਂ ਬਾਅਦ, ਤੁਸੀਂ ਦਾਖਲ ਹੋਣ ਸਮੇਂ ਪੈਰ ਧੋ ਕੇ ਹੀ ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਕਰ ਸਕੋਗੇ।
9) ਸ੍ਰੀ ਦਰਬਾਰ ਸਾਹਿਬ ਦੇ ਹਰ ਪ੍ਰਵੇਸ਼ ਦੁਆਰ ‘ਤੇ ਸੰਗਤਾਂ ਦੇ ਜੁੱਤੇ ਅਤੇ ਸਾਮਾਨ ਰੱਖਣ ਦਾ ਮੁਫ਼ਤ ਪ੍ਰਬੰਧ ਹੈ।
10) ਪਵਿੱਤਰ ਅਸਥਾਨ ਵਿੱਚ ਦਾਖਲ ਹੋਣ ਤੋਂ ਪਹਿਲਾਂ ਕਿਰਪਾ ਕਰਕੇ ਆਪਣੇ ਮੋਬਾਈਲ ਫ਼ੋਨ ਬੰਦ ਕਰ ਦਿਓ।

 

In The Market