LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਹੀਂ ਰਹੇ ਕਵੀ ਇਮਰੋਜ਼, 97 ਸਾਲ ਦੀ ਉਮਰ 'ਚ ਲਏ ਆਖਰੀ ਸਾਹ

imroj52369

ਚੰਡੀਗੜ੍ਹ: ਪੰਜਾਬ ਦੇ ਕਲਾਕਾਰ ਅਤੇ ਕਵੀ ਇਮਰੋਜ਼ ਨੇ 97 ਸਾਲ ਦੀ ਉਮਰ 'ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਿਹਾ। ਉਹ ਪੰਜਾਬ ਦੇ ਸਾਹਿਤਕ ਚਿੱਤਰਕਾਰ ਸੀ ਅਤੇ ਅੰਮ੍ਰਿਤਾ ਪ੍ਰੀਤਮ ਨਾਲ ਮੁਹੱਬਤ ਕਰਕੇ ਸਾਹਿਤਕ ਪੱਧਤੀਆਂ ਵਿੱਚ ਖ਼ੂਬ ਜਾਣਿਆ ਪਛਾਣਿਆ ਨਾਂ ਰਿਹਾ ਸੀ।

ਇਮਰੋਜ਼ ਦਾ ਪਿਛੋਕੜ 

ਇਮਰੋਜ਼ ਦਾ ਜਨਮ 26 ਜਨਵਰੀ 1926 ਨੂੰ (ਪਛਮੀ) ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਵਿਖੇ ਹੋਇਆ। ਉਨ੍ਹਾਂ ਦਾ ਅਸਲ ਨਾਂ ਇੰਦਰਜੀਤ ਸੀ ਪਰ 1966 ਵਿੱਚ ਜਦੋਂ ਪੰਜਾਬੀ ਦੀ ਮਸ਼ਹੂਰ ਕਵਿੱਤਰੀ ਅਮ੍ਰਿਤਾ ਪ੍ਰੀਤਮ ਦੀ ਸੰਪਾਦਨਾ ਵਿੱਚ ਪੰਜਾਬੀ ਦੇ ਸਾਹਿਤਕ ਰਸਾਲੇ ਨਾਗਮਣੀ ਦਾ ਪ੍ਰਕਾਸ਼ਨ ਆਰੰਭ ਹੋਇਆ ਤਾਂ ਇੰਦਰਜੀਤ ਉਸ ਵਿੱਚ ਬਤੌਰ ਆਰਟਿਸਟ ਸ਼ਾਮਲ ਸੀ, ਅਤੇ ਦੂਜੇ ਅੰਕ ਤੋਂ ਉਸ ਦਾ ਨਾਮ ਇੰਦਰਜੀਤ ਦੀ ਬਜਾਏ ਇਮਰੋਜ਼ ਵਜੋਂ ਛਪਣ ਲੱਗ ਪਿਆ ਸੀ।ਟ

ਨਾਗਮਣੀ ਵਿੱਚ 35 ਸਾਲਾਂ ਤੋਂ ਵਧੇਰੇ ਛਪਿਆ

ਨਾਗਮਣੀ 35 ਸਾਲਾਂ ਤੋਂ ਵੀ ਵੱਧ, ਭਾਵ ਅਮ੍ਰਿਤਾ ਪ੍ਰੀਤਮ ਦੇ ਆਖਰੀ ਸਮੇਂ ਤੱਕ, ਛਪਦਾ ਰਿਹਾ ਅਤੇ ਇਮਰੋਜ਼ ਇਸ ਦੇ ਆਖਰੀ ਅੰਕ ਤੱਕ ਬਤੌਰ ਕਲਾਕਾਰ ਇਸ ਨਾਲ ਜੁੜੇ ਰਹੇ। ਇਮਰੋਜ਼ ਦਿੱਲੀ ਦੇ ਹੌਜ਼ ਖਾਸ ਇਲਾਕੇ ਵਿਚ ਰਹਿੰਦੇ ਸੀ ਅਤੇ ਉਨ੍ਹਾਂ ਨੇ ਅਮ੍ਰਿਤਾ ਦੇ ਮਰਨ ਉਪਰੰਤ ਕਵਿਤਾਵਾਂ ਵੀ ਲਿਖਣੀਆਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਦੀਆਂ ਕਵਿਤਾਵਾਂ ਦੀਆਂ ਕੁਝ ਕਿਤਾਬਾਂ ਵੀ ਛਪੀਆਂ ਸਨ।

In The Market