LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੁਲਿਸ ਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਹਜ਼ਾਰਾਂ ਲੀਟਰ ਲਾਹਣ ਬਰਾਮਦ

215

ਲੁਧਿਆਣਾ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਮਾਫ਼ੀਆ 'ਤੇ ਸ਼ਿਕੰਜਾ ਕੱਸਦਿਆਂ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਸਾਂਝਾ ਅਭਿਆਨ ਚਲਾ ਕੇ 7 ਹਜ਼ਾਰ ਲੀਟਰ ਲਾਹਣ ਨਸ਼ਟ ਕਰ ਦਿੱਤੀ ਹੈ। ਟੀਮ ਵੱਲੋਂ ਸਤਲੁਜ ਦਰਿਆ ਦੇ ਇਲਾਕੇ ਵਿੱਚ ਇਹ ਆਪ੍ਰੇਸ਼ਨ ਕੀਤਾ ਗਿਆ। ਪੁਲਿਸ  ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੇ ਦੱਸਿਆ ਕਿ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਪਹਿਲਾਂ ਡਰੋਨ ਦੀ ਮਦਦ ਨਾਲ ਇਸ ਸ਼ੱਕੀ ਥਾਂ ਦੀ ਜਾਣਕਾਰੀ ਲਈ ਗਈ ਅਤੇ ਫਿਰ ਉਸ ਥਾਂ ਦੀ ਚੋਣ ਕੀਤੀ ਗਈ ਜਿੱਥੇ ਇਹ ਨਾਜਾਇਜ਼ ਸ਼ਰਾਬ ਰੱਖੀ ਗਈ ਸੀ।

Also Read : BSF ਨੂੰ ਮਿਲੀ ਵੱਡੀ ਸਫਲਤਾ, ਭਾਰਤੀ ਸਰਹੱਦ 'ਤੇ ਕਾਬੂ ਕੀਤਾ ਪਾਕਿਸਤਾਨੀ ਡਰੋਨ

ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਟੀਮਾਂ ਨੇ ਪਿੰਡ ਭੋਲੇਵਾਲ ਜੱਦੀ, ਲਾਡੋਵਾਲ ਨੇੜੇ ਰਜ਼ਾਪੁਰ ਵਿਖੇ 7 ਹਜ਼ਾਰ ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕਰ ਦਿੱਤੀ। ਟੀਮ ਨੇ ਲਾਹਣ ਨੂੰ ਤਿਆਰ ਕਰਨ ਅਤੇ ਸਟੋਰ ਕਰਨ ਲਈ ਵਰਤੀ ਜਾਂਦੀ ਸਮੱਗਰੀ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਆਪ੍ਰੇਸ਼ਨ ਚਲਾਇਆ ਜਾਵੇਗਾ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Also Read : ਸੰਯੁਕਤ ਸਮਾਜ ਮੋਰਚਾ ਵਲੋਂ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮਾਹੌਲ ਵਿੱਚ ਨੇਪਰੇ ਚਾੜ੍ਹੀ ਜਾ ਸਕੇ। ਅਮਨ-ਕਾਨੂੰਨ ਬਣਾਈ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਸਥਾਨਕ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਮਦਦ ਨਾਲ ਪੂਰੇ ਸ਼ਹਿਰ ਦੀ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਦੇ ATO ਦੀਵਾਨ ਚੰਦ, ਇੰਸਪੈਕਟਰ ਹਰਜਿੰਦਰ ਸਿੰਘ, ਮਨਦੀਪ ਸਿੰਘ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਸਤਲੁਜ ਦਰਿਆ ਦੇ ਨਾਲ ਲਗਦੇ 6 ਕਿਲੋਮੀਟਰ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

In The Market