LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੰਡੀ ‘ਚ ਸੁੱਕੀ ਫ਼ਸਲ ਹੀ ਲੈਕੇ ਆਉਣ ਕਿਸਾਨ- ਡਿਪਟੀ ਕਮਿਸ਼ਨਰ

mansa2
ਮੰਡੀ ‘ਚ ਸੁੱਕੀ ਫ਼ਸਲ ਹੀ ਲੈਕੇ ਆਉਣ ਕਿਸਾਨ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
 

ਮਾਨਸਾ ( ਅਮਰਜੀਤ ਸਿੰਘ ਚਹਿਲ ): ਸੂਬੇ ਭਰ ‘ਚ ਜਿੱਥੇ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ ਤਾਂ ਉੱਥੇ ਹੀ ਪ੍ਰਸ਼ਾਸਨ ਵੱਲੋਂ ਵੱਖ ਵੱਖ ਪ੍ਰਕਾਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਕੁੱਝ ਇਸ ਤਰ੍ਹਾਂ ਹੀ ਮਾਨਸਾ ‘ਚ ਵੀ ਕਣਕ ਦੀ ਖਰੀਦ ਨੂੰ ਲੈਕੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਜ਼ਿਲ੍ਹੇ ਦੇ  ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਲਿਆ

ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਕਿਹਾ ਕਿ ਮਾਨਸਾ ‘ਚ ਮੁਕੰਮਲ ਤੌਰ ਤੇ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਡਿਪਟੀ ਕਮਿਸਨਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਕਿ ਕਿਸਾਨਾਂ ਨੂੰ ਵੇਚਣ ਸਬੰਧੀ ਕੋਈ ਪਰੇਸ਼ਾਨੀ ਨਾ ਆਵੇ  

 ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਤੋਂ ਇਲਾਵਾ ਅਨਾਜ ਦੀ ਢੁਕਵੀਂ ਆਵਾਜਾਈ ਅਤੇ ਭੰਡਾਰ ਲਈ ਇਕ ਸੁਚਾਰੂ ਵਿਧੀ ਤਿਆਰ ਕੀਤੀ ਗਈ ਹੈ।
 
ਉਨ੍ਹਾਂ ਕਿਹਾ ਮੰਡੀਆਂ ਵਿੱਚ ਕਿਸਾਨਾਂ ਦੀ ਭੀੜ ਨੂੰ ਘਟਾਉਣ ਅਤੇ ਦੂਜੇ ਪਾਸੇ ਖਰੀਦ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਵਿੱਚ ਮਦਦ ਮਿਲੇਗੀ ਤਾਂ ਜੋ ਕੋਵਿਡ ਮਹਾਂਮਾਰੀ ਤੋਂ ਬਚਾਅ ਰੱਖਿਆ ਜਾ ਸਕੇ।
 
In The Market