ਸਿਆਸੀ ਲੋਕ ਫੈਲਾਅ ਰਹੇ ਨੇ ਕੋਰੋਨਾ- ਬਲਬੀਰ ਸਿੱਧੂ
‘ਕੋਰੋਨਾ ਤੋਂ ਬਚਾਅ ਲਈ ਚੁੱਕੇ ਜਾ ਰਹੇ ਨੇ ਸਖ਼ਤ ਕਦਮ’
ਅੰਮ੍ਰਿਤਸਰ (ਮਨਜਿੰਦਰ ਸਿੰਘ): ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਇਸ ਮੌਕੇ ਸਿਹਤ ਮੰਤਰੀ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ ‘ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਕੋਰੋਨਾ ਦੇ ਵਧਦੇ ਮਾਮਲਿਆ ਤੇ ਚਿੰਤਾ ਜਾਹਿਰ ਕਰਦਿਆ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਦੂਸਰੀ ਸਟੇਜ ਕਾਫੀ ਖਤਰਨਾਕ ਹੈ ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਮਾਸਕ ਦੀ ਵਰਤੋਂ ਤੋਂ ਇਲਾਵਾ ਸ਼ੋਸਲ ਡਿਸਟੈਂਸਿਗ ਦਾ ਵੀ ਵਿਸ਼ੇਸ ਧਿਆਨ ਰੱਖਣਾ ਚਾਹੀਦਾ, ਸਿਹਤ ਮੰਤਰੀ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਕੁੱਝ ਲੋਕਾਂ ਜਨਤਕ ਥਾਵਾਂ ਤੇ ਜਾਣ ਵੇਲੇ ਮਾਸਕ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਕੋਰੋਨਾ ਦੇ ਮਾਮਲਿਆਂ ‘ਚ ਇਜਾਫ਼ਾ ਹੋ ਸਕਦਾ ਹੈ
ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਸਿਆਸੀ ਪਾਰਟੀਆਂ ਨੂੰ ਵੀ ਆੜੇ ਹੱਥੀਂ ਲਿਆ ਉਨ੍ਹਾਂ ਕਿਹਾ ਕਿ ਕੁੱਝ ਸਿਆਸੀ ਦਲ ਵੱਡੀ ਵੱਡੀ ਰੈਲੀ ਕਰਕੇ ਲੋਕਾਂ ਨੂੰ ਕੋਰੋਨਾ ਦਾ ਸ਼ਿਕਾਰ ਬਣਾ ਰਹੇ ਹਨ ਜਿਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਲਾਗੂ ਕੀਤੇ ਗਏ ਹਨ ਤਾਂ ਕਿ ਕੋਰੋਨਾ ਮਹਾਮਾਰੀ ਤੋਂ ਜ਼ਿਆਦਾ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ