LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ‘ਚ SYL ਨੂੰ ਲੈ ਕੇ ਭਖੀ ਸਿਆਸਤ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ‘AAP’ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

syl25639

ਚੰਡੀਗੜ੍ਹ: SYL ਨਹਿਰ ਦੇ ਨਿਰਮਾਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭੱਖ ਗਈ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵੀਰਵਾਰ ਨੂੰ ਕੈਬਨਿਟ ਮੀਟਿੰਗ ਸੱਦੀ ਹੈ। ਉਥੇ ਹੀ  ਵਿਰੋਧੀ ਧਿਰ ਕਾਂਗਰਸ ਨੇ ਸੂਬੇ ਦੀ ‘AAP’ ਸਰਕਾਰ ਤੋਂ ਇਸ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੇ ਨਾਲ-ਨਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।

SYL ਨਹਿਰ ਨੂੰ ਲੈ ਕੇ ਰਾਜਾ ਵੜਿੰਗ ਨੇ ਦਿੱਤਾ ਠੋਕਵਾ ਜਵਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਐੱਸਵਾਈਐਲ ਨੂੰ ਲੈ ਕੇ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਰਵੇਖਣ ਕਰਵਾਉਣ ਦਾ ਮਸਲਾ ਹੀ ਨਹੀਂ ਬਣਦਾ।

SYL ਨਹਿਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਬਿਆਨ 

ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਦਾਅਵਿਆਂ ਬਾਰੇ ਡੈੱਥ ਵਾਰੰਟ ‘ਤੇ ਦਸਤਖਤ ਕੀਤੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਐੱਸਵਾਈਐਲ ਕਿਸੇ ਵੀ ਕੀਮਤ ਉੱਤੇ ਨਹੀ ਹੋਣ ਦੇਣੀ ।

SYL ਨਹਿਰ ਨੂੰ ਲੈ ਕੇ  ਸੁਨੀਲ ਜਾਖੜ ਦਾ ਐਲਾਨ 

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਪੰਜਾਬ ਦੇ ਨਾਲ ਖੜ੍ਹੀ ਹੈ। 

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਗੰਭੀਰ ਮੁੱਦੇ ਬਾਰੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਇਸ ਏਜੰਡੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਗਲੀ ਰਣਨੀਤੀ ਤੈਅ ਕੀਤੀ ਜਾ ਸਕੇ।

 

In The Market