LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੁੰਛ ਅੱਤਵਾਦੀ ਹਮਲੇ ਉਤੇ ਸਿਆਸਤ ! ਚੰਨੀ ਨੇ ਹਮਲੇ ਨੂੰ ਦੱਸਿਆ ਭਾਜਪਾ ਦਾ 'ਚੋਣ ਸਟੰਟ', ਜਾਖੜ ਭੜਕੇ

channi jakhar news

ਜਲੰਧਰ : ਪੁੰਛ ਵਿਚ ਹੋਏ ਅੱਤਵਾਦੀ ਹਮਲੇ ਉਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁੰਛ ਅੱਤਵਾਦੀ ਹਮਲੇ ਨੂੰ ‘ਸਟੰਟ’ ਦੱਸਿਆ ਹੈ। ਪਿਛਲੀ ਵਾਰ ਵੀ ਜਦੋਂ ਚੋਣਾਂ ਆਈਆਂ ਤਾਂ ਅਜਿਹੇ ਸਟੰਟ ਖੇਡੇ ਗਏ ਤੇ ਭਾਜਪਾ ਨੂੰ ਜਿਤਾਉਣ ਦਾ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਤਿਆਰੀ ਕਰਕੇ ਹਮਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਹਮਲੇ ਨਹੀਂ ਸਟੰਟਬਾਜ਼ੀ ਹੋ ਰਹੀ ਹੈ। ਇਹ ਭਾਜਪਾ ਨੂੰ ਜਿਤਾਉਣ ਦਾ ਸਟੰਟ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਗੰਭੀਰ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਜਾਣਦੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਸਾਬਕਾ ਸੀਐਮ ਫਾਰੂਕ ਅਬਦੁੱਲਾ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ, ‘ਇਹ ਬਹੁਤ ਅਫਸੋਸਜਨਕ ਹੈ। ਉਹ (ਭਾਜਪਾ) ਕਹਿੰਦੇ ਸਨ ਕਿ ਅੱਤਵਾਦ ਲਈ 370 ਜ਼ਿੰਮੇਵਾਰ ਹੈ ਪਰ ਅੱਜ 370 ਨਹੀਂ ਹੈ, ਹੁਣ ਤੁਸੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬ ਮੰਗੋ ਕਿ ਕੀ ਇਸ ਦੇਸ਼ ਵਿਚ ਅੱਤਵਾਦ ਹੈ ਜਾਂ ਨਹੀਂ? ਸਾਡੇ ਜਵਾਨ ਹਰ ਰੋਜ਼ ਸ਼ਹੀਦ ਹੋ ਰਹੇ ਹਨ ਪਰ ਉਹ ਚੁੱਪ ਹਨ।
ਪਟਿਆਲਾ ‘ਚ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ ਉਤੇ ਉਨ੍ਹਾਂ ਕਿਹਾ ਕਿ ਭਾਜਪਾ ਖੇਤੀ ਨੂੰ ਤਬਾਹ ਕਰ ਕੇ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ। ਭਾਜਪਾ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਹ ਜਾਣਦੇ ਹਨ ਕਿ ਜੇਕਰ ਅਸੀਂ ਕਿਸਾਨਾਂ ਨੂੰ ਤਬਾਹ ਕਰ ਦਿੱਤਾ ਤਾਂ ਪੰਜਾਬ ਡੁੱਬ ਜਾਵੇਗਾ, ਇਸ ਲਈ ਉਹ ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਨੇ ਪਿਛਲੀ ਵਾਰ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਸੀ ਪਰ ਉਹ ਚੋਣ ਨਹੀਂ ਜਿੱਤ ਸਕੇ ਪਰ ਹੁਣ ਉਨ੍ਹਾਂ ਨੂੰ ਮੌਕਾ ਦਿੱਤਾ ਗਿਆ। ਦੂਜੇ ਪਾਸੇ ਜੇਕਰ ਰਿੰਕੂ ਕੋਲ ਕੋਈ ਚਿੱਠੀ ਹੈ ਤਾਂ ਉਹ ਮੀਡੀਆ ਦੇ ਸਾਹਮਣੇ ਲਿਆਉਣ। ਉਨ੍ਹਾਂ ਦੱਸਿਆ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸ਼ਹਿਰ ਵਿੱਚ ਦੜਾ-ਸੱਟਾ ਲਾਟਰੀ ਤੇ ਨਸ਼ੇ ਦਾ ਕਾਰੋਬਾਰ ਚਲਾ ਰਹੇ ਸਨ। ਇਨ੍ਹਾਂ ਸਾਰੀਆਂ ਅਪਰਾਧਿਕ ਘਟਨਾਵਾਂ ਪਿੱਛੇ ਰਿੰਕੂ ਅਤੇ ਸ਼ੀਤਲ ਦਾ ਹੱਥ ਹੈ।

ਕਾਂਗਰਸ ਦਾ ਦੇਸ਼ ਵਿਰੋਧੀ ਚਿਹਰਾ ਹੋਇਆ ਨੰਗਾ : ਜਾਖੜ
ਉਧਰ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਨੀ ਉਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਨੇ ਕਾਂਗਰਸ ਦਾ ਦੇਸ਼ ਵਿਰੋਧੀ ਚਿਹਰਾ ਨੰਗਾ ਕੀਤਾ ਹੈ, ਇਸ ਸ਼ਰਮਸਾਰ ਕਰਨ ਵਾਲੀ ਬਿਆਨਬਾਜ਼ੀ ਨੂੰ ਲੈ ਕੇ ਲੋਕ ਕਾਂਗਰਸ ਦਾ 'ਵਾਰੰਟ' ਕੱਢਣਗੇ।
ਜਾਖੜ ਨੇ ਕਿਹਾ ਕਿ ਚੰਨੀ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਵੀ ਹਨ, ਇਸ ਦਾ ਮਤਲਬ ਇਹ ਹੈ ਕਿ ਉਨ੍ਹਾਂ ਦਾ ਬਿਆਨ ਕਾਂਗਰਸ ਪਾਰਟੀ ਦਾ ਬਿਆਨ ਮੰਨਿਆ ਜਾਵੇਗਾ, ਜੋ ਭਾਰਤੀ ਫ਼ੌਜ ਦੇ ਮਾਣਮੱਤੇ ਇਤਿਹਾਸ ਨੂੰ ਘੱਟੇ ਰੋਲਣ ਤੇ ਵਤਨ ਲਈ ਜਾਨਾਂ ਵਾਰਨ ਦਾ ਜਜ਼ਬਾ ਰੱਖਣ ਵਾਲੇ ਫ਼ੌਜੀ ਜਵਾਨਾਂ ਦਾ ਮਨੋਬਲ ‌ਘਟਾਉਣ ਵਾਲਾ ਹੈ।
ਉਨ੍ਹਾਂ ਕਿਹਾ ਕਿ ਇਸ ਦੇਸ਼ ਵਿਰੋਧੀ ਬਿਆਨ ’ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਦੇਸ਼ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਤੇ ਇਸ ਦੇ ਨਾਲ ਹੀ ‘ਇੰਡੀਆ’ ਗਠਜੋੜ ’ਚ ਕਾਂਗਰਸ ਦੀਆਂ ਭਾਈਵਾਲ ਸਿਆਸੀ ਪਾਰਟੀਆਂ ਵੀ ਆਪਣਾ ਪੱਖ ਸਪੱਸ਼ਟ ਕਰਨ ਕਿ ਆਪਣਾ ਖ਼ੂਨ ਡੋਲ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੀ ਭਾਰਤੀ ਫ਼ੌਜ ਵਿਰੋਧੀ ਰਵੱਈਏ ਸਬੰਧੀ ਉਨ੍ਹਾਂ ਦੀ ਕੀ ਪਹੁੰਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਭਾਰਤ ਦੇ ਲੋਕ ਕਾਂਗਰਸ ਦੀ ਇਸ ਦੇਸ਼ ਤੇ ਭਾਰਤੀ ਫ਼ੌਜ ਵਿਰੋਧੀ ਸੋਚ ਦਾ ਜਵਾਬ ਵੋਟ ਦੀ ਚੋਟ ਨਾਲ ਦੇਣਗੇ।

In The Market