LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਜਲੀ ਸੰਕਟ- ਵੀਕਲੀ ਆਫ ਡੇ 'ਤੇ ਰਹੇਗੀ ਇੰਡਸਟਰੀ, ਸਰਕਾਰੀ-ਪ੍ਰਾਈਵੇਟ ਦਫਤਰਾਂ ਨੂੰ ਅਪੀਲ 'ਇਲੈਕਟ੍ਰੀਸਿਟੀ ਸੇਵ ਪਲੀਜ਼'

electricity

ਚੰਡੀਗੜ੍ਹ (ਇੰਟ.)- ਪੰਜਾਬ 'ਚ ਬਿਜਲੀ ਸੰਕਟ ਡੂੰਘਾ ਹੋਣ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਵੀਰਵਾਰ ਨੂੰ ਪੰਜਾਬ ਦੇ ਸਰਕਾਰੀ/ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ ਏਸੀ ਬੰਦ ਕਰ ਦੇਣ। ਇਸ ਦਰਮਿਆਨ ਬਿਜਲੀ ਸੰਕਟ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੀਟਿੰਗ ਬੁਲਾਈ ਹੈ। ਇਹ ਜਾਣਕਾਰੀ ਮੋਹਾਲੀ ਵਿਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ। 
ਪੰਜਾਬ ਵਿਚ ਲਾਰਜ ਇੰਡਸਟਰੀ, ਆਰਕ ਫਰਨੇਸ ਇੰਡਸਟਰੀ, ਇੰਡਕਸ਼ਨ ਫਰਨੇਸ ਇੰਡਸਟਰੀ ਅਤੇ ਰੋਲਿੰਗ ਮਿਲ ਕੈਟੇਗਰੀ ਦੋ ਅਤੇ ਤਿੰਨ ਫੀਡ ਲਈ ਦੋ ਦਿਨ ਦਾ ਹਫਤਾਵਾਰੀ ਆਫ ਡੇ ਲਾਗੂ ਕਰ ਦਿੱਤਾ ਗਿਆ ਹੈ। ਵੀਕਲੀ ਆਫ ਡੇ ਦੌਰਾਨ ਫਿਕਸਡ ਚਾਰਜਿਜ਼ ਵਸੂਲ ਨਹੀਂ ਕੀਤੇ ਜਾਣਗੇ। ਪਾਵਰਕੌਮ ਦੇ ਸੈੰਟਰਲ ਜ਼ੋਨ ਵਿਚ ਇਕ ਜੁਲਾਈ ਵੀਰਵਾਰ ਨੂੰ ਦੁਪਹਿਰ ਬਾਅਦ ਚਾਰ ਵਜੇ ਤੋਂ ਲੈ ਕੇ ਤਿੰਨ ਜੁਲਾਈ ਦੁਪਹਿਰ ਬਾਅਦ 4 ਵਜੇ ਤੱਕ ਵੀਕਲੀ ਆਫ ਡੇ ਰਹੇਗਾ।

Electricity Market Report - December 2020 – Analysis - IEA

Read this- ਕੈਪਟਨ ਨੇ ਵਿਧਾਇਕਾਂ ਨੂੰ ਕਰਵਾਇਆ ਲੰਚ, ਡਾਈਨਿੰਗ ਟੇਬਲ 'ਤੇ CM ਦਾ ਸ਼ਕਤੀ ਪ੍ਰਦਰਸ਼ਨ

ਨਿਗਮ (Nigam) ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਮੌਨਸੂਨ (Mansoon) ਵਿੱਚ ਦੇਰੀ ਹੋ ਗਈ ਹੈ। ਇਸ ਤੋਂ ਇਲਾਵਾ ਬਠਿੰਡਾ (Bathinda) ਜ਼ਿਲ੍ਹੇ ਵਿਚ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ (Talwandi Sabo Thermal Power Plant) ਦਾ ਇਕ ਯੂਨਿਟ ਬੰਦ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਗਰਮੀ ਕਾਰਨ ਬਿਜਲੀ ਦੀ ਮੰਗ 14,500 ਮੈਗਾਵਾਟ ਤੋਂ ਵੱਧ ਦੀ ਬਿਜਲੀ ਦੀ ਮੰਗ ਹੈ। ਇਸ ਲਈ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਦਫ਼ਤਰਾਂ ਅਤੇ ਵਪਾਰਕ ਕੇਂਦਰਾਂ ਵਿਚ ਲਾਈਟਾਂ, ਡਿਵਾਈਸਾਂ ਅਤੇ ਉਪਕਰਣਾਂ ਨੂੰ ਬੰਦ ਕਰਕੇ ਬਿਜਲੀ ਦੀ ਸਹੀ ਵਰਤੋਂ ਕਰਨ। ਇਸ ਦੇ ਨਾਲ ਅਗਲੇ ਤਿੰਨ ਦਿਨਾਂ ਲਈ ਏਅਰ ਕੰਡੀਸ਼ਨਰਜ਼ ਨਾ ਚਲਾਏ ਜਾਣ।

 

ਦੱਸ ਦਈਏ ਕਿ ਪੰਜਾਬ ਵਿੱਚ ਬਿਜਲੀ ਦੇ ਕੱਟਾਂ ਨੇ ਹਾਹਾਕਾਰ ਮਚਾ ਦਿੱਤੀ ਹੈ। ਕਿਸਾਨਾਂ ਦੇ ਨਾਲ-ਨਾਲ ਸ਼ਹਿਰੀ ਲੋਕ ਵੀ ਸੜਕਾਂ 'ਤੇ ਆ ਕੇ ਕੈਪਟਨ ਸਰਕਾਰ ਖਿਲਾਫ ਡਟ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਰਫ 4 ਤੋਂ 5 ਘੰਟੇ ਬਿਜਲੀ ਮਿਲ ਰਹੀ ਹੈ ਜਦੋਂਕਿ ਘਰੇਲੂ ਬਿਜਲੀ ਸਾਰੀ-ਸਾਰੀ ਰਾਤ ਨਹੀਂ ਆ ਰਹੀ। ਪੰਜਾਬ ਸਰਕਾਰ ਤਿੰਨ ਪ੍ਰਾਈਵੇਟ ਤਾਪ ਬਿਜਲੀ ਘਰਾਂ ਨੂੰ 20,000 ਕਰੋੜ ਰੁਪਏ ਦੀ ਫ਼ਿਕਸਡ ਰਾਸ਼ੀ ਅਦਾ ਕਰ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿੱਤ ਵਿਭਾਗ ਨੂੰ 500 ਕਰੋੜ ਰੁਪਏ ਕਿਤੋਂ ਬਚਾ ਕੇ ਹੋਰ ਬਿਜਲੀ ਖ਼ਰੀਦਣ ਦੀ ਗੱਲ ਕਰ ਰਹੇ ਹਨ। ਇਸ ਸਭ ਕੁਝ ਦੇ ਬਾਵਜੂਦ ਸੂਬੇ ਵਿੱਚ ਬਿਜਲੀ ਸਪਲਾਈ ਦਾ ਬਹੁਤ ਮੰਦਾ ਹਾਲ ਹੈ। ਬਹੁਤ ਲੰਮੇ-ਲੰਮੇ ਬਿਜਲੀ ਕੱਟਾਂ ਕਾਰਨ ਆਮ ਜਨਤਾ ਤ੍ਰਾਹ-ਤ੍ਰਾਹ ਕਰ ਉੱਠੀ ਹੈ।

In The Market